DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

SGPC Dharam Prachar: ਸ਼੍ਰੋਮਣੀ ਕਮੇਟੀ ਮਾਲਵਾ ਵਿੱਚ ਪ੍ਰਚੰਡ ਕਰੇਗੀ ਧਰਮ ਪ੍ਰਚਾਰ ਲਹਿਰ

ਵਿਰੋਧੀ ਤਾਕਤਾਂ ਖ਼ਿਲਾਫ਼ ਗੁਰਮਤਿ ਦੀ ਰੌਸ਼ਨੀ ’ਚ ਲੜਾਂਗੇ: ਧਾਮੀ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਵੱਲੋਂ ਸਿੱਖੀ ਦੇ ਪ੍ਰਸਾਰ ਅਤੇ ਅਜੋਕੀ ਪੀੜ੍ਹੀ ਨੂੰ ਗੁਰਮਤਿ ਸੱਭਿਆਚਾਰ ਨਾਲ ਜੋੜਨ ਲਈ ਮਾਲਵਾ ਜ਼ੋਨ ਅੰਦਰ ‘ਚੱਲਦਾ ਵਹੀਰ’ ਮੁਹਿੰਮ ਤਹਿਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਵਧੇਰੇ ਪ੍ਰਚੰਡ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਅਹਿਮ ਫ਼ੈਸਲਾ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਪ੍ਰਚਾਰਕਾਂ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਲਿਆ ਗਿਆ।

Advertisement

ਇਕੱਤਰਤਾ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਚਾਰਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਵਿਰੋਧੀ ਤਾਕਤਾਂ ਗੁਰਬਾਣੀ ਦੇ ਅਦਬ-ਸਤਿਕਾਰ ਅਤੇ ਰਹਿਤ ਮਰਿਆਦਾ ਪ੍ਰਤੀ ਭਰਮ-ਭੁਲੇਖੇ ਪੈਦਾ ਕਰ ਕੇ ਸੰਗਤ ਨੂੰ ਗੁਰਬਾਣੀ ਤੋਂ ਦੂਰ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀਆਂ ਹਨ। ਉਨ੍ਹਾਂ ਸਿੱਖ ਸੰਸਥਾਵਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਦਾ ਮੂੰਹ-ਤੋੜ ਜਵਾਬ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਸੰਗਤ ਤੱਕ ਪਹੁੰਚਾਉਣ ਦੀ ਤਾਕੀਦ ਕੀਤੀ।

Advertisement

ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਜਲਦ ਹੀ ਤਰੀਕਾਂ ਦਾ ਐਲਾਨ ਕਰ ਕੇ ਇਸ ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਮਾਲਵਾ ਜ਼ੋਨ ਵਿੱਚ ਧਰਮ ਪ੍ਰਚਾਰ ਕਾਰਜਾਂ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਉੱਚ ਪੱਧਰੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਮੈਂਬਰ ਜਸਮੇਰ ਸਿੰਘ ਲਾਛੜੂ, ਕੁਲਦੀਪ ਕੌਰ ਟੌਹੜਾ, ਭੁਪਿੰਦਰ ਸਿੰਘ ਭਲਵਾਨ, ਪਰਮਜੀਤ ਕੌਰ ਭੰਗੂ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰਚਾਰਕ ਮੁਖੀ ਭੋਲਾ ਸਿੰਘ, ਮੈਨੇਜਰ ਭਾਗ ਸਿੰਘ ਚੌਹਾਨ ਅਤੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਐਡਵੋਕੇਟ ਧਾਮੀ ਨੇ ਮੀਟਿੰਗ ਦੇ ਸੁਚੱਜੇ ਪ੍ਰਬੰਧਾਂ ਲਈ ਮੈਨੇਜਰ ਭਾਗ ਸਿੰਘ ਦੀ ਸ਼ਲਾਘਾ ਕੀਤੀ।

Advertisement
×