DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਵੱਲੋਂ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ ਨਾਲ ਮੀਟਿੰਗ

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਬਾਰੇ ਯੂਐੱਨਓ ਨੂੰ ਪੱਤਰ ਲਿਖਣ ਦੀ ਤਿਅਾਰੀ
  • fb
  • twitter
  • whatsapp
  • whatsapp
featured-img featured-img
ਵਿਦੇਸ਼ੀ ਸਿੱਖ ਪ੍ਰਤੀਨਿਧਾਂ ਨਾਲ ਮੀਟਿੰਗ ਕਰਦੇ ਹੋਏ ਹਰਜਿੰਦਰ ਸਿੰਘ ਧਾਮੀ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ ਨਾਲ ਮੀਟਿੰਗ ਵਿੱਚ ਅੱਜ ਮਿਲੇ ਸੁਝਾਅ ਤਹਿਤ ਸਿੱਖ ਸੰਸਥਾ ਵੱਲੋਂ ਯੂਐੱਨਓ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹਾਦਤ ਦੇ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਲਈ ਪੱਤਰ ਲਿਖਿਆ ਜਾਵੇਗਾ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਡਿਜੀਟਲ ਮਾਧਿਅਮ ਰਾਹੀਂ ਹੋਈ। ਇਸ ਦੌਰਾਨ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਵਿਚਾਰ-ਚਰਚਾ ਕੀਤੀ ਗਈ ਅਤੇ ਸੁਝਾਅ ਲਏ ਗਏ। ਵੱਖ-ਵੱਖ ਦੇਸ਼ਾਂ ਵਿੱਚੋਂ ਸਿੱਖ ਪ੍ਰਤੀਨਿਧਾਂ ਨੇ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਅੰਤਰਰਾਸ਼ਟਰੀ ਪ੍ਰਸੰਗ ਵਿੱਚ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੌਮਾਂਤਰੀ ਸਲਾਹਕਾਰ ਬੋਰਡ ਦੇ ਮੈਂਬਰਾਂ ਵੱਲੋਂ ਦਿੱਤੇ ਸੁਝਾਵਾਂ ਤਹਿਤ ਯੂਐੱਨਓ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਲਈ ਪੱਤਰ ਲਿਖਿਆ ਜਾਵੇਗਾ। ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ 25 ਨਵੰਬਰ ਨੂੰ ਪੂਰੇ ਦੇਸ਼ ਵਿੱਚ ਛੁੱਟੀ ਕਰਨ ਲਈ ਵੀ ਅਪੀਲ ਕੀਤੀ ਜਾਵੇਗਾ। ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਮੇਂ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਇਸ ਦਾ ਹਿੱਸਾ ਬਣਾਉਣ ਲਈ ਵੀ ਯਤਨ ਕੀਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਤੇ ਸਲਾਹਕਾਰ ਬੋਰਡ ਦੇ ਕੋਆਰਡੀਨੇਟਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਕਰਮਜੀਤ ਸਿੰਘ ਇੰਚਾਰਜ ਇੰਟਰਨੈੱਟ ਤੇ ਹੋਰ ਮੌਜੂਦ ਸਨ।

Advertisement
Advertisement
×