ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਦਾ ਦਖਲ ਮੰਗਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਧਾਰੀ ਲੜਕੀ ਨੂੰ ਰਾਜਸਥਾਨ ਸਿਵਲ ਜੱਜ ਦੀ ਭਰਤੀ ਵਾਸਤੇ ਮੁਢਲੀ ਪ੍ਰੀਖਿਆ ਦੇਣ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਤੋਂ ਇਸ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਧਾਰੀ ਲੜਕੀ ਨੂੰ ਰਾਜਸਥਾਨ ਸਿਵਲ ਜੱਜ ਦੀ ਭਰਤੀ ਵਾਸਤੇ ਮੁਢਲੀ ਪ੍ਰੀਖਿਆ ਦੇਣ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਤੋਂ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਉਨ੍ਹਾਂ ਮੰਗ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਸਿੱਖ ਉਮੀਦਵਾਰ ਦਾ ਇਹ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖ ਕਕਾਰਾਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਕਕਾਰਾਂ ਦੀ ਬੇਅਦਬੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਅਜਿਹੇ ਵਰਤਾਰੇ ਨੂੰ ਰੋਕਣ ਲਈ ਕਾਨੂੰਨ ਬਣਾਇਆ ਜਾਵੇ, ਜਿਸ ਤਹਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣ ਤਾਂ ਜੋ ਕੋਈ ਵੀ ਅਧਿਕਾਰੀ ਭਵਿੱਖ ਵਿੱਚ ਅਜਿਹੀ ਹਰਕਤ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਇੱਕ ਵਫਦ ਰਾਜਸਥਾਨ ਭੇਜਿਆ ਜਾਵੇਗਾ, ਜੋ ਇਸ ਮਾਮਲੇ ਸਬੰਧੀ ਰਾਜਸਥਾਨ ਸਰਕਾਰ ਨਾਲ ਗੱਲਬਾਤ ਕਰੇਗਾ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਹੇਗਾ।
Advertisement
Advertisement