DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SGPC: ਡੇਰਾ ਮੁਖੀ ਨੂੰ ਮੁੜ ਫਰਲੋ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਫਾਈਲ ਫੋਟੋ ਵੱਖ-ਵੱਖ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਵੱਲੋਂ ਮੁੜ ਫਰਲੋ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ...

  • fb
  • twitter
  • whatsapp
  • whatsapp
Advertisement
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਫਾਈਲ ਫੋਟੋ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਫਾਈਲ ਫੋਟੋ

ਵੱਖ-ਵੱਖ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਵੱਲੋਂ ਮੁੜ ਫਰਲੋ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੋਹਰੀ ਅਤੇ ਪੱਖਪਾਤੀ ਪਹੁੰਚ ਨੂੰ ਸਪੱਸ਼ਟ ਕਰਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਡੇਰਾ ਮੁਖੀ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇ ਕੇ ਸਰਕਾਰਾਂ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਆਪਣੇ ਬਿਮਾਰ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਅਜਿਹਾ ਵਤੀਰਾ ਦੇਸ਼ ਅੰਦਰ ਕਾਨੂੰਨ ਅਤੇ ਨਿਆਂ ਦੇ ਬਰਾਬਰੀ ਨਾਲ ਲਾਗੂ ਹੋਣ ਦੀ ਭਰੋਸੇਯੋਗਤਾ ’ਤੇ ਸਵਾਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦਾ ਮਾਮਲਾ ਵੀ ਸਰਕਾਰਾਂ ਦੀ ਇਸੇ ਪੱਖਪਾਤੀ ਨੀਤੀ ਦਾ ਪ੍ਰਤੀਕ ਬਣਿਆ ਹੋਇਆ ਹੈ। ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲਟਕਾਇਆ ਜਾ ਰਿਹਾ ਹੈ। ਸਰਕਾਰਾਂ ਵੱਲੋਂ ਸਿਆਸੀ ਲਾਹੇ ਲਈ ਡੇਰਾ ਮੁਖੀ ਦੇ ਗੰਭੀਰ ਅਪਰਾਧਾਂ ਨੂੰ ਅੱਖੋਂ-ਪਰੋਖੇ ਕਰਦਿਆਂ ਵਾਰ-ਵਾਰ ਪੈਰੋਲ ਅਤੇ ਫਰਲੋ ਦੇਣਾ ਅਤੇ ਦੂਜੇ ਪਾਸੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਪੱਖਪਾਤੀ ਰਵੱਈਆ ਅਪਣਾਉਣਾ ਬੇਹੱਦ ਚਿੰਤਾਜਨਕ ਹੈ। ਸਰਕਾਰਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਜਿਹੇ ਦੋਹਰੇ ਮਾਪਦੰਡ ਸਿੱਖ ਭਾਈਚਾਰੇ ਅੰਦਰ ਬੇਗਾਨਗੀ ਦੀ ਭਾਵਨਾ ਨੂੰ ਹੋਰ ਡੂੰਘਾ ਕਰਦੇ ਹਨ।

Advertisement

Advertisement
Advertisement
×