DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਵੇ: ਪੰਨੂ

ਧਾਰਮਿਕ ਸੰਸਥਾਵਾਂ ਦਾ ਅਕਸ ਖਰਾਬ ਕਰਨ ਵਾਲਿਆਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬੀ

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਵਾਲੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਚੁੱਪੀ ’ਤੇ ਸਵਾਲ ਚੁੱਕੇ ਹਨ।

ਸ੍ਰੀ ਪੰਨੂ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐੱਸ ਜੀ ਪੀ ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਲਗਭਗ ਮਹੀਨੇ ਬਾਅਦ ਸਾਹਮਣੇ ਆਏ ਅਤੇ ਵੀਡੀਓ ਬਿਆਨ ਜਾਰੀ ਕਰ ਦਿੱਤਾ। ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਨੂੂੰ ਲੈ ਕੇ ਸਿੱਖ ਸੰਗਤ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ, ਜਿਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਇਸ ਘਟਨਾ ਨੇ ਧਾਰਮਿਕ ਸੰਸਥਾਵਾਂ ਦੀ ਕਾਰਜਪ੍ਰਣਾਲੀ ਅਤੇ ਆਜ਼ਾਦੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ।

Advertisement

ਸੰਗਤ ਅਤੇ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸੰਸਥਾਵਾਂ ਦੇ ਕੰਮਕਾਜ ਬਾਰੇ ਸਵਾਲ ਪੁੱਛਣ ਦਾ ਪੂਰਾ ਹੱਕ ਹੈ। ਸਿੱਖ ਬੁੱਧੀਜੀਵੀਆਂ ਅਤੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਇਸ ਮੁੱਦੇ ’ਤੇ ਬੋਲਣਾ ਚਾਹੀਦਾ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ’ਤੇ ਲੰਬੇ ਸਮੇਂ ਤੱਕ ਸਿਆਸੀ ਕੰਟਰੋਲ ਰਹਿਣ ਨਾਲ ਇਨ੍ਹਾਂ ਪ੍ਰਤੀ ਜਨਤਾ ਦਾ ਭਰੋਸਾ ਹੋਰ ਘਟ ਸਕਦਾ ਹੈ।

Advertisement

Advertisement
×