ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਅਕਤੂਬਰ ਨੂੰ ਤਖ਼ਤ ਕੇਸਗੜ੍ਹ ਸਾਹਿਬ ਅਤੇ ਤਖ਼ਤ ਦਮਦਮਾ ਸਾਹਿਬ ਤੋਂ ਅਕਾਲ ਤਖਤ ਸਾਹਿਬ ਤੱਕ ਖਾਲਸਾ ਮਾਰਚ ਕੱਢਣ ਦੇ ਫ਼ੈਸਲੇ ਦੀ ਹਮਾਇਤ ਕੀਤੀ ਹੈ। ਅੱਜ ਇਥੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ’ਚ ਹੋਏ ਇਸ ਫ਼ੈਸਲੇ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ। -ਟਨਸ