ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਜੁਲਾਈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਾਡੇ ਸ਼ਹੀਦ ਤੇ ਆਦਰਸ਼ ਹਨ। ਉਹ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਆਏ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਦਲ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬਘਰ ਵਿੱਚੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਉਤਾਰਨ ਦੀ ਮੰਗ ਬਾਰੇ ਅਤੇ ਉਸ ਨੂੰ ਅਤਿਵਾਦੀ ਦੱਸਣ ਬਾਰੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸੋਚ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੂੰ ਇਸ ਬਾਰੇ ਲੋਕਾਂ ਨੇ ਜਵਾਬ ਦੇ ਦਿੱਤਾ ਹੈ।