ਸ਼ਹੀਦੀ ਨਗਰ ਕੀਰਤਨ ਮਾਟੁੰਗਾ ਤੋਂ ਬੋਰੀਵਲੀ ਮੁੰਬਈ ਪੁੱਜਾ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਦੇਸ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਮੁੰਬਈ ਬੋਰੀਵਲੀ ਪੁੱਜਾ ਹੈ। ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਦੇ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਦੇਸ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਮੁੰਬਈ ਬੋਰੀਵਲੀ ਪੁੱਜਾ ਹੈ। ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਪੁੱਜੀਆਂ। ਅੱਜ ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਸਜੇ ਦੀਵਾਨ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਮੁੰਬਈ ਦੀ ਸੰਗਤ ਨੇ ਗੁਰੂ ਸਾਹਿਬ ਪ੍ਰਤੀ ਭਾਰੀ ਉਤਸ਼ਾਹ, ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ। ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ ਬਾਰੇ ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਦੀ ਪੁਰਾਣੀ ਸਿੱਖਿਆ ਸੰਸਥਾ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਯੂਨੀਵਰਸਿਟੀ ਬਣਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਹੀਦੀ ਨਗਰ ਕੀਰਤਨ ਨੇ ਸਮੁੱਚੇ ਦੇਸ ਅੰਦਰ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੁਨੇਹੇ ਨੂੰ ਪਹੁੰਚਾਇਆ ਹੈ। ਉਨ੍ਹਾਂ ਸੰਗਤ ਨੂੰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲੀ ਕੀਤੀ।