DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਰਿਲੀਜ਼

ਸਪੀਕਰ ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਸਵਰਣ ਸਿੰਘ ਤੇ ਨਿੰਦਰ ਘੁਗਿਆਣਵੀ ਨੇ ਕੀਤੀ ਸ਼ਿਰਕਤ

  • fb
  • twitter
  • whatsapp
  • whatsapp
featured-img featured-img
ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਰਿਲੀਜ਼ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ।
Advertisement

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਅੱਜ ਇੱਥੇ ਸ਼੍ਰੋਮਣੀ ਪੱਤਰਕਾਰ ਮਰਹੂਮ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਰਿਲੀਜ਼ ਕੀਤੀ। ਪ੍ਰਧਾਨਗੀ ਮੰਡਲ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਡ ਪੱਤਰਕਾਰ ਅਤੇ ਲੇਖਕ ਪ੍ਰਿੰਸੀਪਲ ਸਵਰਣ ਸਿੰਘ, ਲੇਖਕ ਨਿੰਦਰ ਘੁਗਿਆਣਵੀ, ਪੁਸਤਕ ਦੇ ਸੰਪਾਦਕ ਡਾ. ਬਲਵਿੰਦਰ ਸਿੰਘ ਥਿੰਦ, ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਅਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਸ਼ਾਮਲ ਸਨ। ਇਸ ਦੌਰਾਨ ਸ਼ੰਗਾਰਾ ਸਿੰਘ ਭੁੱਲਰ ਦੇ ਪਰਿਵਾਰਕ ਮੈਂਬਰਾਂ ਅਮਰਜੀਤ ਕੌਰ ਭੁੱਲਰ, ਚੇਤਨਪਾਲ ਸਿੰਘ ਭੁੱਲਰ, ਰਮਣੀਕ ਸਿੰਘ ਅਤੇ ਗੁਰਪ੍ਰਤਾਪ ਸਿੰਘ ਰਿਆੜ ਨੇ ਵੀ ਸ਼ਮੂਲੀਅਤ ਕੀਤੀ। ਦੀਪਕ ਸ਼ਰਮਾ ਚਨਾਰਥਲ ਨੇ ਕਿਹਾ ਕਿ ਭੁੱਲਰ ਦਾ ਜੀਵਨ ਆਉਣ ਵਾਲੀ ਪੀੜ੍ਹੀ ਦੇ ਪੱਤਰਕਾਰਾਂ ਲਈ ਰਾਹ ਦਸੇਰਾ ਹੈ। ਮੰਚ ਸੰਚਾਲਨ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਕੀਤਾ।

ਮੁੱਖ ਮਹਿਮਾਨ ਸੰਧਵਾਂ ਨੇ ਕਿਹਾ ਕਿ ਪੰਜਾਬੀ ਪੱਤਰਕਾਰੀ ਵਿੱਚ ਸ਼ੰਗਾਰਾ ਸਿੰਘ ਭੁੱਲਰ ਦਾ ਨਾਮ ਬਹੁਤ ਅਦਬ ਅਤੇ ਸਤਿਕਾਰ ਨਾਲ ਲਿਆ ਜਾਂਦਾ ਹੈ। ਡਾ. ਥਿੰਦ ਨੇ ਕਿਹਾ ਕਿ ਇਹ ਉੱਦਮ ਅਸਲ ਵਿੱਚ ਭੁੱਲਰ ਦੀ ਬਹੁਪੱਖੀ ਸ਼ਖ਼ਸੀਅਤ ਨੂੰ ਸਿਜਦਾ ਹੈ। ਨਿੰਦਰ ਘੁਗਿਆਣਵੀ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਸਾਹਿਤਕ ਖੇਤਰ ਵਿੱਚ ਉਨ੍ਹਾਂ ਨੇ ਪਹਿਲਾ ਕਦਮ ਸ਼ੰਗਾਰਾ ਸਿੰਘ ਭੁੱਲਰ ਦੀ ਬਦੌਲਤ ਹੀ ਰੱਖਿਆ ਸੀ।

Advertisement

ਇਸ ਦੌਰਾਨ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਅਤੇ ਖੇਡ ਪੱਤਰਕਾਰ ਨਵਦੀਪ ਗਿੱਲ, ਪੱਤਰਕਾਰ ਬਲਜੀਤ ਬੱਲੀ, ਤਰਲੋਚਨ ਸਿੰਘ, ਹਰਬੰਸ ਸੋਢੀ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਡਾ. ਸੁਰਿੰਦਰ ਗਿੱਲ, ਰਜਿੰਦਰ ਕੌਰ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਦੀਦਾਰ ਸਿੰਘ ਨਲਵੀ ਨੇ ਵੀ ਵਿਚਾਰ ਸਾਂਝੇ ਕੀਤੇ।

Advertisement

Advertisement
×