ਫਤਹਿਗੜ੍ਹ ਸਾਹਿਬ: ਸ਼੍ਰੋੋਮਣੀ ਅਕਾਲੀ ਦਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਅੱਜ ਸ਼ੁਕਰਾਨਾ ਕਰਦੇ ਹੋਏ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋਏ। ਇਸ ਮੌਕੇ ਜ਼ਿਲ੍ਹਾ ਆਬਜ਼ਰਵਰ ਤੇ ਕੋਰ ਕਮੇਟੀ ਮੈਂਬਰ ਸੁਰਜੀਤ ਸਿੰਘ ਰੱਖੜਾ, ਪਾਰਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਤੇ ਪਾਰਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਹਲਕਾ ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਮੈਂਬਰ ਸਤਵਿੰਦਰ ਸਿੰਘ ਟੌਹੜਾ, ਬਲਤੇਜ ਸਿੰਘ ਖੋਖ ਅਤੇ ਸੀਨੀਅਰ ਆਗੂ ਅਮਰਿੰਦਰ ਸਿੰਘ ਸੋਨੂੰ ਲਬਿੜਾ ਆਦਿ ਮੌਜੂਦ ਸਨ। ਸ੍ਰੀ ਰੱਖੜਾ ਨੇ ਚਨਾਰਥਲ ਨੂੰ ਵਧਾਈ ਦਿੱਤੀ। ਇਸ ਮੌਕੇ ਰੱਖੜਾ ਅਤੇ ਚਨਾਰਥਲ ਦਾ ਸਨਮਾਨ ਵੀ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ