ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਐੱਸਸੀ ਤੇ ਬੀਸੀ ਵਿੰਗ ਦੇ ਪ੍ਰਧਾਨਾਂ ਦਾ ਐਲਾਨ ਵੀ ਕਰ ਦਿੱਤਾ ਹੈ। ਜਨਮੇਜਾ ਸਿੰਘ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੁਲਾਈ
Advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਐੱਸਸੀ ਤੇ ਬੀਸੀ ਵਿੰਗ ਦੇ ਪ੍ਰਧਾਨਾਂ ਦਾ ਐਲਾਨ ਵੀ ਕਰ ਦਿੱਤਾ ਹੈ। ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਮਨਜੀਤ ਸਿੰਘ ਜੀਕੇ, ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਪਰਮਬੰਸ ਸਿੰਘ ਰੋਮਾਣਾ, ਬਲਬੀਰ ਸਿੰਘ ਘੁੰਨਸ, ਤਜਿੰਦਰ ਸਿੰਘ ਮਿੱਡੂਖੇੜਾ ਅਤੇ ਮੋਹਿਤ ਗੁਪਤਾ ਨੂੰ ਸੀਨੀਅਰ ਮੀਤ ਪ੍ਰਧਾਨ ਐਲਾਨਿਆ ਗਿਆ ਹੈ। ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਸਟੇਟ ਅਕਾਲੀ ਦਲ ਦਾ ਪ੍ਰਧਾਨ, ਦਿਲਜੀਤ ਸਿੰਘ ਭਿੰਡਰ ਨੂੰ ਹਿਮਾਚਲ, ਗੁਲਜ਼ਾਰ ਰਣੀਕੇ ਨੂੰ ਐੱਸਸੀ ਵਿੰਗ ਤੇ ਹੀਰਾ ਸਿੰਘ ਗਾਬੜੀਆ ਨੂੰ ਬੀਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
Advertisement