DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਸਰਗਰਮੀ ਵਧਾਈ

ਸੁਖਬੀਰ ਬਾਦਲ 6 ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਨਗੇ; 1 ਨਵੰਬਰ ਨੂੰ ਜਾਰੀ ਹੋਵੇਗਾ ਮੈਨੀਫੈਸਟੋ

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
Advertisement

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਸੂਬੇ ਦੇ ਸਾਰੇ ਹਲਕਾ ਇੰਚਾਰਜਾਂ ਅਤੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਪਾਰਟੀ ਵੱਲੋਂ 1 ਨਵੰਬਰ ਨੂੰ ਪੰਜਾਬ ਦਿਵਸ ਵਾਲੇ ਦਿਨ ਚੋਣ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ ਅਤੇ 8 ਦਸੰਬਰ ਨੂੰ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਮੋਗਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਨਗੇ ਅਤੇ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਸ਼ੁਰੂ ਕੀਤੀ ਜਾਵੇਗੀ।

ਮੀਟਿੰਗ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਘਰ-ਘਰ ਪ੍ਰਚਾਰ ਮੁਹਿੰਮ ਦਾ ਪ੍ਰੋਗਰਾਮ 6 ਅਕਤੂਬਰ ਨੂੰ ਅਟਾਰੀ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਪਾਰਟੀ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਚੋਣ ਮੈਨੀਫੈਸਟੋ ਬਾਰੇ ਸਲਾਹ ਲਈ ਜਾਵੇਗੀ ਅਤੇ ਉਹ ਸਲਾਹਾਂ ਮੈਨੀਫੈਸਟੋ ’ਚ ਸ਼ਾਮਲ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 1 ਨਵੰਬਰ ਨੂੰ ਪੰਜਾਬ ਦਿਵਸ ਵਾਲੇ ਦਿਨ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ ‘ਮਾਵਾਂ ਧੀਆਂ ਦਾ ਸਤਿਕਾਰ’ ਦਾ ਦੂਜਾ ਪੜਾਅ ਸ਼ੁਰੂ ਕਰਨਗੇ। ਇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਪਿੰਡ ਵਿਚ ਰੈਲੀ ਕੀਤੀ ਜਾਵੇਗੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਸ਼ੁਰੂ ਕਰਨਗੇ ਜੋ ਪੂਰੇ ਪੰਜਾਬ ’ਚ ਕੱਢੀ ਜਾਵੇਗੀ।

Advertisement

ਕਣਕ ਦੇ ਭਾਅ ’ਤੇ ਮੁੜ ਵਿਚਾਰ ਕਰਨ ਦੀ ਅਪੀਲ

Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਸਿਰਫ 25 ਰੁਪਏ ਦਾ ਵਾਧੇ ਨੂੰ ਨਿਗੂਣਾ ਕਰਾਰ ਦਿੱਤਾ ਹੈ। ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਭਾਅ ਵਿੱਚ ਕੀਤੇ ਗਏ ਇਸ ਵਾਧੇ ਉੱਤੇ ਮੁੜ ਵਿਚਾਰ ਕਰੇ।

ਵਕੀਲਾਂ ਦੀ 11 ਮੈਂਬਰੀ ਕਮੇਟੀ ਗਠਿਤ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਅਤੇ ਇਸ ਦੇ ਆਗੂਆਂ ਖ਼ਿਲਾਫ਼ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਕੀਤੇ ਜਾਂਦੇ ਕੂੜ ਪ੍ਰਚਾਰ ਵਿਰੁੱਧ ਕਾਰਵਾਈ ਕਰਨ ਲਈ 11 ਮੈਂਬਰੀ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ ਐਡਵੋਕੇਟ ਅਰਸ਼ਦੀਪ ਕਲੇਰ ਦੀ ਅਗਵਾਈ ਹੇਠ ਬਣਾਈ ਗਈ ਹੈ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

Advertisement
×