ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ‘ਚਾਰਜ਼ਸ਼ੀਟ’ ਜਾਰੀ, 100 ਦਿਨ ਪੰਜਾਬ ਦੀ ਯਾਤਰਾ ਕਰਨ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ‘ਚਾਰਜ਼ਸ਼ੀਟ’ ਜਾਰੀ, 100 ਦਿਨ ਪੰਜਾਬ ਦੀ ਯਾਤਰਾ ਕਰਨ ਦਾ ਐਲਾਨ

ਦਵਿੰਦਰ ਪਾਲ

ਚੰਡੀਗੜ੍ਹ, 17 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਿਰੇ ਦੀ ਭ੍ਰਿਸ਼ਟ ਤੇ ਨਿਕੰਮੀ ਕਰਾਰ ਦਿੰਦਿਆਂ ਸਰਕਾਰ ਦੇ ਖ਼ਿਲਾਫ਼ ਚਾਰਜਸ਼ੀਟ ਜਾਰੀ ਕੀਤੀ ਹੈ। ਉਨ੍ਹਾਂ ਨੇ 100 ਦਿਨ ਪੰਜਾਬ ਯਾਤਰਾ ਕਰਕੇ ਰਾਜ ਦੇ ਹਰ ਪਿੰਡ ਤੇ ਸ਼ਹਿਰ ਦੇ ਲੋਕਾਂ ਤੱਕ ਪਹੁੰਚ ਕਰਨ ਦਾ ਐਲਾਨ। ਅੱਜ ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਦੁੱਖ ਦਰਦ ਸੁਣਨ ਲਈ ਪੰਜਾਬ ਦੇ ਕਿਸੇ ਪਿੰਡ ਜਾਂ ਸ਼ਹਿਰ ਜਾਣਾ ਤਾਂ ਦੂਰ ਮੁੱਖ ਮੰਤਰੀ ਆਪਣੇ ਘਰ ਤੋਂ ਨਿਕਲ ਕੇ ਦਫਤਰ ਤੱਕ ਨਹੀਂ ਗਏ। ਸਿਹਤ ਮੰਤਰੀ ਬਲਬੀਰ ਸਿੰਘ ਮੁਹਾਲੀ ਵਿੱਚ ਕਰੋੜਾਂ ਰੁਪਏ ਦੀ ਪੰਚਾਇਤੀ ਜ਼ਮੀਨ ਕਥਿਤ ਤੌਰ ’ਤੇ ਹੜੱਪਣ ਲਈ ਗੈਰ ਕਾਨੂੰਨੀ ਤੌਰ ਤਰੀਕੇ ਅਪਣਾ ਰਹੇ ਹਨ। ਸਾਧੂ ਸਿੰਘ ਧਰਮਸੋਤ ਵਜ਼ੀਫਾ ਰਾਸ਼ੀ ਹੜੱਪ ਕਰਨ ਦੇ ਦੋਸ਼ਾਂ ’ਚ ਘਿਰੇ ਹੋਏ ਹਨ। ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਸਰਕਾਰੀ ਜ਼ਮੀਨਾਂ ਕਥਿਤ ਤੌਰ ’ਤੇ ਵੇਚ ਰਹੇ ਹਨ। ਕਾਂਗਰਸ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਘਪਲਿਆ ਤੋਂ ਬਿਨਾਂ ਕੁੱਝ ਵੀ ਨਹੀਂ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਆਉਣ ’ਤੇ ਕਾਂਗਰਸ ਦੇ ਮੰਤਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਲੋਕਾਂ ਦੀ ਅਸਲ ਸੇਵਾ ਅਕਾਲੀ ਦਲ ਨੇ ਹੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵਾਅਦਿਆਂ ’ਤੇ ਖਰ੍ਹੇ ਨਹੀਂ ਉਤਰੇ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਨੇ ਆਪਣੀ ਮਾਤਾ ਦੀ ਸਹੁੰ ਖਾ ਕੇ ਸ਼ਰਾਬ ਛੱਡਣ ਦਾ ਐਲਾਨ ਕੀਤਾ ਪਰ ਅੱਜ ਵੀ ਸ਼ਰਾਬ ਦੇ ਕਥਿਤ ਤੌਰ ’ਤੇ ਨਸ਼ੇ ’ਚ ਟੁੱਨ ਰਹਿੰਦਾ ਹੈ। ਪੰਜਾਬੀਆਂ ਲਈ ਸਭ ਤੋਂ ਵੱਧਾ ਧੋਖੇਬਾਜ਼ ਅਰਵਿੰਦ ਕੇਜਰੀਵਾਲ ਹੈ, ਜੋ ਸਿੱਖ ਨੂੰ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਤਾਂ ਕਰਦਾ ਹੈ ਪਰ ਦਿੱਲੀ ਵਿੱਚ ਇੱਕ ਵੀ ਸਿੱਖ ਨੂੰ ਕੋਈ ਅਹੁਦਾ ਨਹੀਂ ਦਿੱਤਾ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਜਨਤਾ ਦੇ ਸੁਝਾਅ ਅਤੇ ਰਣਨੀਤੀ ਬਣਾਉਣ ਲਈ 100 ਦਿਨਾਂ ਦੀ ਪੰਜਾਬ ਯਾਤਰਾ ਕੀਤੀ ਜਾਵੇਗੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All