ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂਆਂ ਨਿਯੁਕਤੀਆਂ ਨਾਲ ਆਗੂਆਂ ਵਿੱਚ ਖੁਸ਼ੀ ਦੀ ਲਹਿਰ
ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਈ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਨ੍ਹਾਂ ਨਵੀਂਆਂ ਨਿਯੁਕਤੀਆਂ ਵਿੱਚ ਮਹਿਮਾ ਸਰਜਾ ਦੇ ਬਲਦੇਵ ਸਿੰਘ...
Advertisement
ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਈ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
ਇਨ੍ਹਾਂ ਨਵੀਂਆਂ ਨਿਯੁਕਤੀਆਂ ਵਿੱਚ ਮਹਿਮਾ ਸਰਜਾ ਦੇ ਬਲਦੇਵ ਸਿੰਘ ਖਿਆਲ ਕਾ ਅਤੇ ਕਿਲੀ ਨਿਹਾਲ ਸਿੰਘ ਵਾਲਾ ਦੇ ਠਾਣਾ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦਿਹਾਤੀ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਸਰਦਾਰਗੜ੍ਹ ਦੇ ਗਿਆਨ ਸਿੰਘ ਨੂੰ ਵੀ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਦਿਉਣ ਦੇ ਬਲਕਰਨ ਸਿੰਘ ਬੱਬੂ ਨੂੰ ਜ਼ਿਲ੍ਹਾ ਬਠਿੰਡਾ ਦਿਹਾਤੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
Advertisement
ਨਵੇਂ ਅਹੁਦੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ।
Advertisement