ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 13 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿੱਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਬਚਿੱਤਰ ਸਿੰਘ ਕੋਹਾੜ ਨੂੰ ਮੈਦਾਨ ਵੱਚ ਉਤਰਿਆ ਗਿਆ ਹੈ। ਪਾਰਟੀ ਹੁਣ ਤੱਕ 83 ਉਮੀਦਵਾਰ ਐਲਾਨ ਚੁੱਕੀ ਹੈ।