ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਭਰ ’ਚ ਪ੍ਰਦਰਸ਼ਨ

ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਭਰ ’ਚ ਪ੍ਰਦਰਸ਼ਨ

ਰਵੇਲ ਸਿੰਘ ਭਿੰਡਰ
ਪਟਿਆਲਾ, 7 ਜੁਲਾਈ

ਸ਼੍ਰੋਮਣੀ ਅਕਾਲੀ ਦਲ ਵੱਲੋਂ ਤੇਲ ਕੀਮਤਾਂ ਵਿੱਚ ਵਾਧੇ ਤੇ ਰਾਸ਼ਨ ਵੰਡ ਦੇ ਨੀਲੇ ਕਾਰਡ ਸਿਆਸੀ ਵਿਤਕਰੇ ਤਹਿਤ ਕੱਟ ਦੇ ਵਿਰੋਧ ਵਜੋਂ ਅੱਜ ਪੰਜਾਬ ਭਰ ਦੇ ਪਿੰਡਾਂ ਤੇ ਸ਼ਹਿਰਾ ਅੰਦਰ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਹ ਧਰਨੇ ਪਿੰਡਾਂ ਦੀਆਂ ਗਲੀਆਂ ਚੌਕਾਂ ਅਤੇ ਸ਼ਹਿਰਾਂ ਦੀਆਂ ਵਾਰਡਾਂ ’ਚ ਲੱਗ ਚੁੱਕੇ ਹਨ। ਅਜਿਹਾ ਹੀ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਦੇ ਜ਼ਿਲ੍ਹੇ ਪਟਿਆਲਾ ਦੇ ਹਲਕਾ ਸਮਾਣਾ ਦੇ ਪੈਂਦੇ ਪਿੰਡ ਭਾਨਰੀ ’ਚ ਦਿੱਤਾ ਜਾ ਰਿਹਾ ਹੈ। ਯੂਥ ਅਕਾਲੀ ਦਲ ਮਾਲਵਾ ਜ਼ੋਨ ਦੋ ਦੇ ਸੀਨੀਅਰ ਮੀਤ ਪ੍ਰਧਾਨ ਗੁਰਧਿਆਨ ਸਿੰਘ ਭਾਨਰੀ ਦੀ ਅਗਵਾਈ ਹੇਠ ਇਸ ਰੋਸ ਧਰਨੇ ਚ ਵੱਡੀ ਗਿਣਤੀ ਪਿੰਡ ਵਾਸੀ ਸ਼ਾਮਲ ਹੋਏ। ਧਰਨੇ ਪਟਿਆਲਾ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਸਮਾਣਾ ਖੇਤਰ ਦੇ ਵਿੱਚ ਪਟਿਆਲਾ ਦਿਹਾਤੀ ਦੇ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਖੇਤਰ ਵਿੱਚ ਜਦੋਂ ਕਿ ਸਨੌਰ ਹਲਕੇ ’ਚ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਹਨ। ਵੱਖ ਵੱਖ ਥਾਵਾਂ ’ਤੇ ਹੋਰ ਦਿੱਤੇ ਜਾ ਰਹੇ ਧਰਨਿਆਂ ਦੀ ਅਗਵਾਈ ਪਟਿਆਲਾ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ , ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਟੌਹੜਾ ਹੈਰੀ, ਰਵਿੰਦਰ ਸਿੰਘ ਵਿੰਦਾ, ਸਤਿੰਦਰ ਸਿੰਘ ਸ਼ੱਕੂ ਗਰੋਵਰ, ਅਮਿਤ ਰਾਠੀ, ਇੰਦਰਜੀਤ ਸਿੰਘ ਰੱਖੜਾ' ਮੁਖਮੈਲਪੁਰ ਤੇ ਮਨਪ੍ਰੀਤ ਸਿੰਘ ਸਵਾਜਪੁਰ ਕਰ ਰਹੇ ਹਨ। ਇਨ੍ਹਾਂ ਧਰਨਿਆਂ ਦੌਰਾਨ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਤੇਲ ਕੀਮਤਾਂ ਉੱਤੇ ਥੋਪੇ ਜਾ ਰਹੇ ਵੱਡੇ ਟੈਕਸਾਂ ਦੇ ਬੋਝ ਦਾ ਇੱਕ ਚਾਰਟ ਵੀ ਲੋਕਾਂ ਨੂੰ ਵੰਡਿਆ ਜਾ ਰਿਹਾ ਹੈ ਜਿਹਦੇ ਵਿੱਚ ਅੰਕੜਿਆਂ ਸਹਿਤ ਤੇਲ ਕੀਮਤਾਂ ਦੇ ਵਾਧੇ ਦੇ ਇਤਿਹਾਸ ਨੂੰ ਵਿਸਥਾਰ ਸਹਿਤ ਦਰਸਾਇਆ ਗਿਆ ਹੈ।

ਬਠਿੰਡਾ (ਮਨੋਜ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਬਠਿੰਡਾ ਦੇ 9 ਸਰਕਲਾਂ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਵਲੋਂ ਸਰੂਪ ਚੰਦ ਸਿੰਗਲਾ, ਰਾਜਵਿੰਦਰ ਸਿੰਘ ਸਿੱਧੂ ਤੇ ਇਕਬਾਲ ਸਿੰਘ ਢਿੱਲੋਂ ਨੇ ਕੀਤੀ। ਹਲਕਾ ਭੁਚੋ ਦੇ ਗੋਨਿਆਨਾ ਬਲਾਕ ਵਿੱਚ ਬਲਕਾਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੀਆਂਦੀਆਂ ਮਾਰੂ ਨੀਤੀਆਂ ਖਿਲਾਫ਼ ਧਰਨੇ ਦਿੱਤੇ ਗਏ। ਮਹਿਮਾ ਸਰਜਾ, ਜੀਦਾ ,ਗੋਨਿਆਣਾ ਕਲਾਂ,ਜੰਡਾਂਵਾਲਾ ,ਆਕਲੀਆ, ਗੋਨਿਆਣਾ ਕਲਾਂ ਗੋਨਿਆਣਾ ਖੁਰਦ ਜੰਡਾਂਵਾਲਾ ਹਰਰਾਏਪੁਰ ਪਿੰਡਾਂ ਵਿੱਚ ਪ੍ਰਦਰਸ਼ਨ ਕੀਤੇ ਗਏ

ਲੰਬੀ(ਇਕਬਾਲ ਸ਼ਾਂਤ): ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਸੱਦੇ ਪੰਜਾਬ ਬਚਾਓ ਮੁਹਿੰਮ ਤਹਿਤ ਅੱਜ ਲੰਬੀ ਹਲਕੇ 'ਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਰਾੜ ਦੀ ਅਗਵਾਈ ਹੇਠ ਭੀਟੀਵਾਲਾ ਤੋਂ ਪਿੰਡ ਪੱਧਰੀ ਧਰਨਿਆਂ ਦਾ ਆਗਾਜ਼ ਕੀਤਾ ਗਿਆ। ਲੰਬੀ ਹਲਕੇ ਦੇ ਸਾਰੇ ਪਿੰਡਾਂ ਦੇ ਇਲਾਵਾ ਬਾਦਲ, ਮਿੱਡੂਖੇੜਾ, ਮੰਡੀ ਕਿੱਲਿਆਂਵਾਲੀ, ਪਿੰਡ ਕਿੱਲਿਆਂਵਾਲੀ, ਲੰਬੀ, ਫੱਤਾਕੇਰਾ, ਬਨਵਾਲਾ, ਘੁਮਿਆਰਾ ਵਿਖੇ ਵਰਕਰਾਂ ਨੇ ਧਰਨੇ ਅਤੇ ਮੁਜਾਹਰੇ ਕੱਢ ਕੇ ਮੌਜੂਦਾ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਓਐੱਸਡੀ. ਬਲਕਰਨ ਸਿੰਘ, ਗੁਰਖਸ਼ੀਸ਼ ਸਿੰਘ ਵਿੱਕੀ, ਪੰਚਾਇਤ ਸੰਮਤੀ ਲੰਬੀ ਦੇ ਉਪ ਚੇਅਰਮੈਨ ਜਗਤਾਰ ਸਿੰਘ ਭੀਟੀਵਾਲਾ, ਸੁਖਪਾਲ ਸਿੰਘ ਭਾਟੀ, ਸਤੀਸ਼ ਕਾਲਾ ਅਤੇ ਅਕਾਸ਼ਦੀਪ ਸਿੰਘ ਮਿੱਡੂਖੇੜਾ ਮੌਜੂਦ ਸਨ।

ਐੱਸਏਐੱਸ ਨਗਰ (ਮੁਹਾਲੀ)(ਦਰਸ਼ਨ ਸਿੰਘ ਸੋਢੀ):ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਅਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸੜਕਾਂ ’ਤੇ ਉਤਰ ਆਏ। ਯੂਥ ਅਕਾਲੀ ਦਲ ਵੱਲੋਂ ਜ਼ਿਲ੍ਹਾ ਸ਼ਹਿਰੀ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਇਤਿਹਾਸਕ ਨਗਰ ਸੋਹਾਣਾ ਅਤੇ ਕਸਬਾ ਲਾਂਡਰਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਪਿੰਡ ਸਨੇਟਾ ਵਿੱਚ ਤੇਲ ਦੀਆਂ ਵਧੀਆਂ ਕੀਮਤਾਂ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿੰਡ ਮੌਲੀ ਬੈਦਵਾਨ ਵਿੱਚ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਗਲੀ ਮੁਹੱਲੇ ਵਿੱਚ ਘੁੰਮ ਕੇ ਕਾਂਗਰਸ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸੇ ਤਰ੍ਹਾਂ ਦੁਸਹਿਰਾ ਗਰਾਊਂਡ ਵਿੱਚ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਸਿਮਰਨਜੀਤ ਸਿੰਘ ਚੰਦੂਮਾਜਰਾ, ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਗੁਰਮੁੱਖ ਸਿੰਘ ਸੋਹਲ, ਪਰਵਿੰਦਰ ਸਿੰਘ ਤਸਿੰਬਲੀ, ਕਮਲਜੀਤ ਸਿੰਘ ਰੂਬੀ, ਪਰਮਜੀਤ ਸਿੰਘ ਕਾਹਲੋਂ, ਕੈਪਟਨ ਰਮਨਦੀਪ ਸਿੰਘ ਬਾਵਾ, ਬਿੰਨੀ ਸਿੰਘ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਥੇ ਵੀ ਅਕਾਲੀਆਂ ਨੇ ਤੇਲ ਦੀਆਂ ਵਧੀਆਂ ਦਾ ਰੋਣਾ ਰੋਇਆ ਗਿਆ ਪ੍ਰੰਤੂ ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਭੰਡਣ ਦੀ ਥਾਂ ਰਾਸ਼ਨ ਦੀ ਕਾਣੀ ਵੰਡ ਨੂੰ ਲੈ ਕੇ ਕੈਪਟਨ ਸਰਕਾਰ ਦੀ ਭੰਡੀ ਕੀਤੀ ਗਈ। ਮੰਚ ਸੰਚਾਲਕ ਪਰਮਜੀਤ ਸਿੰਘ ਕਾਹਲੋਂ ਨੇ ਕੀਤਾ।

ਫਾਜ਼ਿਲਕਾ(ਪਰਮਜੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਜਲਾਲਾਬਾਦ ਵਿਖੇ ਪੈਟਰੋਲ, ਡੀਜ਼ਲ ਦੀਆਂ ਵਧੀਆਂ ਕੀਮਤਾਂ,ਬਿਜਲੀ ਬਿੱਲਾਂ, ਰਾਸ਼ਨ ਦੀ ਕਾਣੀ ਵੰਡ ਤੋਂ ਇਲਾਵਾ ਲੋਕ ਹਿੱਤ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਓਐੱਸਡੀ ਸਤਿੰਦਰਜੀਤ ਸਿੰਘ ਮੰਟਾ, ਜ਼ਿਲ੍ਹਾ ਫਾਜ਼ਿਲਕਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਅਨੇਜਾ,ਅਕਾਲੀ ਆਗੂ ਬਲਵਿੰਦਰ ਸਿੰਘ ਗੁਰਾਇਆ ਨੇ ਕੀਤੀ। ਇਸ ਮੌਕੇ ਸੰਜੀਵ ਪਰੂਥੀ, ਰਮਨ ਸਿਡਾਨਾ, ਰਿੱਕੀ ਕੁੱਕੜ,ਬਲਵਿੰਦਰ ਸਿੰਘ, ਪਰਮਜੀਤ ਸਿੰਘ ਧਮੀਜਾ, ਰਾਜ ਚੁੱਘ, ਸੰਦੀਪ ਮਲੂਜਾ, ਨਿਰੰਜਣ ਸਿੰਘ, ਦਲੇਰ ਸਿੰਘ, ਸਵੀਟੀ ਬਜਾਜ, ਲਾਡੀ ਧਵਨ, ਰਵੀ ਕੁੱਕੜ, ਰੋਹਿਤ ਗੁਡਾਲੀਆ, ਰਾਜ ਨਾਗਪਾਲ, ਦੀਪਕ ਕੁਮਾਰ, ਸੁਖਪਾਲ ਵੀਰ ਮਦਾਨ, ਦੀਪੂ ਵਰਮਾ, ਜੋਨੀ ਦਰਗਨ,ਕਰਨ ਸੇਠੀ ਹਾਜ਼ਰ ਸਨ।

ਲਹਿਰਾਗਾਗਾ(ਰਮੇਸ਼ ਭਾਰਦਵਾਜ) ਅੱਜ ਇਥੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸ਼ਹਿਰੀ ਪਰਧਾਨ ਦਵਿੰਦਰ ਨੀਟੂ ਦੀ ਅਗਵਾਈ ’ਚ ਐੱਸਡੀਐਮ ਦਫਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਦਵਿੰਦਰ ਨੀਟੂ, ਸੀਨੀਅਰ ਸੂਬਾਈ ਆਗੂ ਸਤਪਾਲ ਸਿੰਗਲਾ, ਫਰਨੀਚਰ ਮਾਰਕੀਟ ਦੇ ਪ੍ਰਧਾਨ ਗੁਰਮੇਲ ਸਿੰਘ ਖਾਈ,ਮੇਘ ਰਾਜ, ਯਾਦਵਿੰਦਰ ਸਿੰਘ,ਸੀਨੀਅਰ ਆਗੂ ਰਘਬੀਰ ਸਿੰਘ ਸੰਗਤੀਵਾਲਾ ਅਕਾਲੀ ਦਲ ਮਹਿਲਾ ਦੀ ਜ਼ਿਲ੍ਹਾ ਪ੍ਰਧਾਨ ਸਵਰਾਜ ਕੌਰ, ਸ਼ਹਿਰੀ ਪ੍ਰਧਾਨ ਕਮਲਜੀਤ ਕੌਰ ਖੰਨਾ, ਮਿਸਤਰੀ ਯੂਨੀਅਨ ਦੇ ਪਰਧਾਨ ਲੀਲਾ ਸਿੰਘ ਨੇ ਸੰਬੋਧਨ ਕਰਦਿਆਂ ਕਾਂਗਰਸ ਦੀ ਤਿਖੀ ਆਲੋਚਨਾ ਕੀਤੀ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ):ਤੇਲ ਦੀਆਂ ਕੀਮਤਾਂ ਦੇ ਵਾਧੇ ਖਿਲਾਫ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਪ੍ਰੇਮ ਚੰਦ ਗਰਗ, ਸ਼ਹਿਰੀ ਪ੍ਰਧਾਨ ਰੁਪਿੰਦਰ ਸਿੰਘ ਰੰਧਾਵਾ ਅਤੇ ਰਵਿੰਦਰ ਸਿੰਘ ਠੇਕੇਦਾਰ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ। 

ਸ੍ਰੀ ਆਨੰਦਪੁਰ ਸਾਹਿਬ(ਬੀਐੱਸ ਚਾਨਾ): ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਸਬ ਡਵੀਜ਼ਨ ਅਧੀਨ ਆਉਂਦੇ ਵੱਖ ਵੱਖ ਸਰਕਲਾਂ ਵਿੱਚ ਨਵ ਨਿਯੁਕਤ ਸਰਕਲ ਪ੍ਰਧਾਨਾਂ ਦੀ ਅਗਵਾਈ ਦੇ ਵਿੱਚ ਵਿਸ਼ਾਲ ਰੋਸ ਧਰਨੇ ਦਿੱਤੇ ਗਏ। ਸ੍ਰੀ ਅਨੰਦਪੁਰ ਸਾਹਿਬ ਸ਼ਹਿਰੀ ਸਰਕਲ ਦੇ ਪ੍ਰਧਾਨ ਜਥੇਦਾਰ ਰਾਮ ਸਿੰਘ,ਦਿਹਾਤੀ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਕੀਰਤਪੁਰ ਸਾਹਿਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਦੇਣੀ ਦੀ ਅਗਵਾਈ ਦੇ ਵਿੱਚ ਪਾਰਟੀ ਅੰਦਰਲੀ ਗੁੱਟਬੰਦੀ ਤੋਂ ਉੱਪਰ ਉੱਠ ਕੇ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ, ਜਿਨ੍ਹਾਂ ਵਿੱਚ ਇਸਤਰੀ ਵਿੰਗ ,ਯੂਥ ਅਕਾਲੀ ਦਲ ਬੀਸੀ ਵਿੰਗ ਐਸਸੀ ਵਿੰਗ ਦੇ ਸਾਰੇ ਅਹੁਦੇਦਾਰਾਂ ਨੇ ਅਤੇ ਵਰਕਰਾਂ ਨੇ ਆਪੋ ਆਪਣੀ ਸ਼ਮੂਲੀਅਤ ਦਰਜ ਕਰਵਾਈ।

ਰਾਮਪੁਰ ਫੂਲ(ਗੁਰਵਿੰਦਰ ਸਿੰਘ): ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਰਾਮਪੁਰਾ ਫੂਲ ਦੀ ਪ੍ਰਤੀਨਿਧਤਾ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ ਅੱਜ ਕਸਬਾ ਫੂਲ, ਸ਼ਹਿਰ ਰਾਮਪੁਰਾ ਅਤੇ ਪਿੰਡ ਮਹਿਰਾਜ ਵਿਖੇ ਮੁਜਾਹਰੇ ਕੀਤੇ ਗਏ। ਇਸ ਤਹਿਤ ਕਸਬਾ ਫੂਲ ਟਾਊਨ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਜਥੇਬੰਦੀ ਵੱਲੋਂ ਕਾਫਲੇ ਦੇ ਰੂਪ ਵਿੱਚ ਕਿਲਾ ਚੌਕ ਤੋਂ ਚੱਲ ਕੇ ਬੱਸ ਸਟੈਡ ਕਚਹਿਰੀਆਂ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਪ੍ਰਕਾਰ ਸ਼ਹਿਰ ਰਾਮਪੁਰਾ ਅੰਦਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਸਿਕੰਦਰ ਸਿੰਘ ਮਲੂਕਾ ਦੀ ਮੌਜੂਦਗੀ ਵਿੱਚ ਸਾਈਕਲਾਂ ਰਾਹੀਂ ਰੋਸ ਮੁਜਾਹਰਾ ਕੀਤਾ ਗਿਆ। ਪਿੰਡ ਮਹਿਰਾਜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਵੀ ਸੂਬਾ ਸਰਕਾਰ ਖਿਲਾਫ ਮਹਿਰਾਜ ਦੇ ਬੱਸ ਅੱਡੇ ਤੇ ਧਰਨਾ ਲਾ ਕੇ ਰੋਸ ਪ੍ਰਗਟਾਵਾ ਕੀਤਾ। ਇਸ ਮੌਕੇ ਕਸਬਾ ਫੂਲ, ਸ਼ਹਿਰ ਰਾਮਪੁਰਾ ਅਤੇ ਪਿੰਡ ਮਹਿਰਾਜ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਜਲੰਧਰ(ਪਾਲ ਸਿੰਘ ਨੌਲੀ): ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਵਿੱਰੁਧ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ 16 ਥਾਵਾਂ `ਤੇ ਰੋਸ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਕਸੂਦਾਂ ਚੌਕ, ਸੋਡਲ ਚੌਕ ,ਦੁਆਬਾ ਚੌਕ, ਕਿਸ਼ਨਪੁਰਾ ਚੌਕ, ਲੰਮਾ ਪਿੰਡ ਚੌਕ, ਪਠਾਨਕੋਟ ਚੌਕ, ਗੁਰੂ ਨਾਨਕਪੁਰਾ, ਰਾਮਾਂਮੰਡੀ ਚੌਕ,ਕਾਕੀ ਪਿੰਡ,ਨੰਗਲ ਸ਼ਾਮਾਂ ਚੌਕ, ਕੰਪਨੀ ਬਾਗ, ਰਵੀਦਾਸ ਚੌਕ,ਬਵਰੀਕ ਚੌਕ, ਮਿੱਠੂ ਬਸਤੀ, ਕਪੂਰਥਲਾ ਰੋਡ, ਵਰਕਸ਼ਾਪ ਚੌਕ ’ਤੇ ਪ੍ਰਦਰਸ਼ਨ ਕੀਤੇ।

ਜੰਡਿਆਲਾ ਗੁਰੂ(ਸਿਮਰਤ ਪਾਲ ਸਿੰਘ ਬੇਦੀ): ਇਥੇ ਲੋਕਲ ਬੱਸ ਸਟੈਂਡ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਮਲਕੀਤ ਸਿੰਘ ਏਆਰ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦੇ ਅਕਾਲੀ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ। ਇਸ ਮੌਕੇ ਰਵਿੰਦਰ ਪਾਲ ਕੁਕੂ ਸਾਬਕਾ ਪ੍ਰਧਾਨ ਨਗਰ ਕੌਂਸਲ, ਸੰਦੀਪ ਏਆਰ, ਸੰਨੀ ਸ਼ਰਮਾਂ, ਸਵਿੰਦਰ ਸਿੰਘ ਚੰਦੀ, ਸੰਤਸਰੂਪ ਸਿੰਘ, ਪ੍ਰਿੰਸੀਪਲ ਨੌਨਿਹਾਲ ਸਿੰਘ, ਜੱਸ ਪੀਏ, ਐਡਵੋਕੇਟ ਮਨੀ ਚੋਪੜਾ, ਗ੍ਰੀਸ਼ ਮਿਗਲਾਨੀ, ਗੋਲਡੀ ਸ਼ਰਮਾ, ਨਿਰਮਲ ਸਿੰਘ ਨਿਮਾ, ਨਰਿੰਦਰ ਸਿੰਘ ਔਲਖ, ਵਿਵੇਕ ਸ਼ਰਮਾਂ, ਰਿੰਕੂ ਮਲਹੋਤਰਾ, ਲੱਡੂ ਸਰਪੰਚ, ਹਰਜਿੰਦਰ ਸਿੰਘ ਕੌਂਸਲਰ, ਲੱਖਵਿੰਦਰ ਸਰਪੰਚ ਤਲਾਵਾਂ ਅਤੇ ਹੋਰ ਅਕਾਲੀ ਵਰਕਰ ਸ਼ਾਮਲ ਹੋਏ।

ਅੰਮ੍ਰਿਤਸਰ(ਜਗਤਾਰ ਸਿੰਘ ਲਾਂਬਾ): ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਖਿਲਾਫ ਧਰਨਾ ਦਿੱਤਾ ਗਿਆ। ਰੋਸ ਧਰਨੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਦਿੱਤੇ ਗਏ ਹਨ। ਉੱਤਰੀ ਵਿਧਾਨ ਸਭਾ ਹਲਕੇ ਵਿੱਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਤੇਲ ਕੀਮਤਾਂ ਵਿੱਚ ਵਾਧਾ ਅਤੇ ਬਿਜਲੀ ਦੇ ਬਿਲਾਂ ਵਿੱਚ ਵਾਧੇ ਨਾਲ ਆਮ ਆਦਮੀ ਦੀ ਜੇਬ ਤੇ ਵਾਧੂ ਬੋਝ ਪਿਆ ਹੈ। 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All