DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੰਭਾਵੀ SAD-BJP ਗਠਜੋੜ ਦੀ ਗੱਲਬਾਤ ਦਾ ਹਿੱਸਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਧੜਾ: ਸੂਤਰ

2022 ਦੀਆਂ ਸੂਬਾਈ ਚੋਣਾਂ ਵਿੱਚ ਅਕਾਲੀ ਦਲ ਨੇ ਭਾਜਪਾ ਨਾਲੋਂ ਕੀਤਾ ਸੀ ਬਿਹਤਰ ਪ੍ਰਦਰਸ਼ਨ; 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਅਕਾਲੀ ਦਲ ਨਾਲੋਂ ਪੱਲੜਾ ਰਿਹਾ ਸੀ ਭਾਰੀ

  • fb
  • twitter
  • whatsapp
  • whatsapp
featured-img featured-img
Tribune file photo
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਧੜਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਚੋਣਾਂ ਤੋਂ ਪਹਿਲਾਂ ਗਠਜੋੜ ਦੀ ਸੰਭਾਵੀ ਗੱਲਬਾਤ ਦਾ ਹਿੱਸਾ ਹੈ।

'ਟ੍ਰਿਬਿਊਨ ਸਮੂਹ' ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਧੜੇ ਦੇ ਸੀਨੀਅਰ ਆਗੂਆਂ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਦੀਆਂ ਸੰਭਾਵਨਾਵਾਂ ਬਾਰੇ ਗੱਲਬਾਤ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਸਪਸ਼ਟਤਾ ਨਹੀਂ ਹੈ ਕਿ ਉਹ ਕਿਵੇਂ ਅਤੇ ਕਿਸ ਪ੍ਰਬੰਧ ਤਹਿਤ ਚੋਣ ਲੜਨਗੇ, ਕਿਉਂਕਿ ਉਨ੍ਹਾਂ ਨੇ 11 ਅਗਸਤ 2025 ਨੂੰ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਛੱਡ ਦਿੱਤੀ ਸੀ, ਪਰ ਸੰਭਾਵਨਾ ਹੈ ਕਿ ਉਹ ਅਕਾਲੀ ਦਲ ਦੇ ਰਵਾਇਤੀ ਚੋਣ ਨਿਸ਼ਾਨ 'ਤਕੱੜੀ' 'ਤੇ ਚੋਣ ਲੜ ਸਕਦੇ ਹਨ।

Advertisement

ਇੱਕ ਜਾਣਕਾਰ ਸੂਤਰ ਨੇ 'ਟ੍ਰਿਬਿਊਨ ਸਮੂਹ' ਨੂੰ ਦੱਸਿਆ ਕਿ ਅਕਾਲੀ ਦਲ ਪੁਨਰ ਸੁਰਜੀਤ ਧੜੇ ਦੇ ਜਿਨ੍ਹਾਂ ਮੁੱਖ ਆਗੂਆਂ ਨੂੰ ਸੂਬੇ ਵਿੱਚ ਵੱਡੇ ਗਠਜੋੜ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਨ੍ਹਾਂ ਵਿੱਚ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਆਗੂ ਸ਼ਾਮਲ ਹਨ।

Advertisement

ਖਾਸ ਤੌਰ 'ਤੇ, ਇਹ ਸਾਰੇ ਆਗੂ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਦਾ ਹਿੱਸਾ ਸਨ ਜਦੋਂ ਸ਼੍ਰੋਮਣੀ ਅਕਾਲੀ ਦਲ ਲਗਪਗ 49 ਵਿਧਾਨ ਸਭਾ ਸੀਟਾਂ 'ਤੇ ਭਾਜਪਾ ਤੋਂ ਅੱਗੇ ਸੀ ਅਤੇ ਭਾਜਪਾ ਬਾਕੀ ਸੀਟਾਂ 'ਤੇ ਅਕਾਲੀਆਂ ਤੋਂ ਅੱਗੇ ਸੀ।

2025 ਵਿੱਚ ਸੁਖਬੀਰ ਬਾਦਲ ਨੂੰ ਛੱਡ ਕੇ ਜਾਣ ਵਾਲੇ 10 ਸੀਨੀਅਰ ਅਕਾਲੀ ਆਗੂਆਂ ਦਾ ਮੁੱਦਾ ਵੀ ਚੱਲ ਰਹੀ ਗਠਜੋੜ ਦੀ ਗੱਲਬਾਤ ਵਿੱਚ ਉਠਾਇਆ ਜਾਵੇਗਾ।

ਪੁਨਰ ਸੁਰਜੀਤ ਦੇ ਉਪਰੋਕਤ ਆਗੂਆਂ ਤੋਂ ਇਲਾਵਾ, ਇਸ ਧੜੇ ਦੇ ਹੋਰ ਆਗੂ ਜੋ ਹੁਣ ਸੁਖਬੀਰ ਦੀ ਅਗਵਾਈ ਵਾਲੇ ਧੜੇ ਨਾਲ ਨਹੀਂ ਹਨ, ਉਨ੍ਹਾਂ ਵਿੱਚ ਜਸਟਿਸ ਨਿਰਮਲ ਸਿੰਘ, ਹਰਮੀਤ ਸਿੰਘ ਸੰਧੂ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ (ਜੋ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ), ਹਰਦੀਪ ਸਿੰਘ ਢਿੱਲੋ, ਗੁਰਇਕਬਾਲ ਸਿੰਘ ਮਾਹਲ ਅਤੇ ਸੁਖਵਿੰਦਰ ਸੁੱਖੀ ਸ਼ਾਮਲ ਹਨ।।

ਭਾਜਪਾ ਦੇ ਇੱਕ ਅੰਦਰੂਨੀ ਸੂਤਰ ਨੇ ਕਿਹਾ, "ਪੰਜਾਬ ਦੀਆਂ 49 ਵਿਧਾਨ ਸਭਾ ਸੀਟਾਂ ਵਿੱਚੋਂ ਜਿੱਥੇ 2024 ਦੀਆਂ ਆਮ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਤੋਂ ਅੱਗੇ ਸੀ,ਉਨ੍ਹਾਂ ਵਿੱਚੋਂ 10 ਸੀਟਾਂ 'ਤੇ ਚੋਣ ਲੜ ਰਹੇ ਉਮੀਦਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਦਿੱਤਾ ਹੈ। ਸੀਟਾਂ ਦੀ ਵੰਡ ਬਾਰੇ ਗੱਲਬਾਤ ਕਰਦੇ ਸਮੇਂ ਇਹ ਮੁੱਦਾ ਬਹੁਤ ਮਹੱਤਵਪੂਰਨ ਹੈ।"

ਭਾਜਪਾ ਦਾ ਮੰਨਣਾ ਹੈ ਕਿ ਚੋਣ ਤੋਂ ਪਹਿਲਾਂ ਦਾ ਗੱਠਜੋੜ ਪੰਜਾਬ ਵਿੱਚ ਹੋਈਆਂ ਪਿਛਲੀਆਂ ਵੱਡੀਆਂ ਚੋਣਾਂ ਭਾਵ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਤੇ ਅਧਾਰਤ ਹੋਣਾ ਚਾਹੀਦਾ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਚਾਹੁੰਦਾ ਹੈ ਕਿ ਪਿਛਲੇ ਤਿੰਨ ਚੋਣ ਚੱਕਰਾਂ ਦੇ ਔਸਤ ਨਤੀਜਿਆਂ ਨੂੰ ਧਿਆਨ ਵਿੱਚ ਰੱਖਿਆ ਜਾਵੇ। ਇਹ ਚੋਣਾਂ 2022 ਦੀਆਂ ਵਿਧਾਨ ਸਭਾ ਚੋਣਾਂ, 2024 ਦੀਆਂ ਲੋਕ ਸਭਾ ਚੋਣਾਂ ਅਤੇ ਹਾਲ ਹੀ ਵਿੱਚ ਹੋਈਆਂ ਪੇਂਡੂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਹਨ।

2022 ਦੀਆਂ ਸੂਬਾਈ ਚੋਣਾਂ ਵਿੱਚ, ਅਕਾਲੀ ਦਲ ਨੇ ਭਾਜਪਾ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਸੀ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ, ਭਾਜਪਾ ਨੇ ਅਕਾਲੀ ਦਲ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਸੀ।

ਅਕਾਲੀ ਦਲ ਅਤੇ ਭਾਜਪਾ ਵਿਚਕਾਰ ਚੋਣਾਂ ਤੋਂ ਪਹਿਲਾਂ ਗੱਠਜੋੜ ਦੀ ਸੰਭਾਵਨਾ ਦਾ ਮੁੱਖ ਕਾਰਨ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ 31 ਫੀਸਦੀ ਤੋਂ ਵੱਧ ਦਾ ਸਾਂਝਾ ਵੋਟ ਸ਼ੇਅਰ ਹੈ, ਜਿਸ ਵਿੱਚ ਭਾਜਪਾ ਦਾ 18.5 ਫੀਸਦੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ 13.5 ਫੀਸਦੀ ਵੋਟ ਸ਼ੇਅਰ ਸ਼ਾਮਲ ਹੈ।

ਅਧਿਕਾਰਤ ਤੌਰ 'ਤੇ ਭਾਜਪਾ ਨੇ ਸਪਸ਼ਟ ਕੀਤਾ ਹੈ ਕਿ ਉਹ ਸੂਬੇ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ। ਪਰ ਨਿੱਜੀ ਤੌਰ 'ਤੇ, ਸੂਤਰਾਂ ਦਾ ਕਹਿਣਾ ਹੈ ਕਿ ਗਠਜੋੜ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ ਜਾ ਰਹੀ ਹੈ।

Advertisement
×