ਵੋਟਾਂ ਦਾ ਮਸਲਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਨਡੀਏ ਨਾਲੋਂ ਨਾਤਾ ਤੋੜਨ ਦਾ ਸੰਕੇਤ, ਕੇਂਦਰ ਨੇ ਸਾਡੇ ਨਾਲ ਧੋਖਾ ਕੀਤਾ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਨਡੀਏ ਨਾਲੋਂ ਨਾਤਾ ਤੋੜਨ ਦਾ ਸੰਕੇਤ, ਕੇਂਦਰ ਨੇ ਸਾਡੇ ਨਾਲ ਧੋਖਾ ਕੀਤਾ: ਸੁਖਬੀਰ ਬਾਦਲ

ਸਰਬਜੀਤ ਸਿੰਘ ਭੰਗੂ/ ਰਵੇਲ ਸਿੰਘ ਭਿੰਡਰ

ਪਟਿਆਲਾ, 26 ਸਤੰਬਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲਦੀ ਹੀ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਨਾਲੋਂ ਵੀ ਨਾਤਾ ਤੋੜਣ ਦਾ ਸੰਕੇਤ ਅੱਜ ਇੱਥੇ ਬਹਾਦਰ ਵਿਖੇ ਦਲ ਦੀ ਮੀਟਿੰਗ ਦੌਰਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੇ। ਇਹ ਮੀਟਿੰਗ 1 ਅਕਤੂਬਰ ਨੂੰ ਰੱਖੇ ਗਏ ਕਿਸਾਨ ਮਾਰਚ ਦੀ ਤਿਆਰੀ ਨੂੰ ਲੈ ਕੇ ਰੱਖੀ ਗਈ ਸੀ। ਸ੍ਰੀ ਬਾਦਲ ਨੇ ਮੋਦੀ ਸਰਕਾਰ ਦੀ ਤਿੱਖੇ ਸ਼ਬਦਾਂ ’ਚ ਆਲੋਚਨਾ ਦੌਰਾਨ ਅਸਿੱਧੇ ਤੌਰ ’ਤੇ ਕਿਹਾ ਕਿ ਐੱਨਡੀਏ ਨੇ ਖੇਤੀ ਬਿੱਲਾਂ ਦੇ ਮਾਮਲੇ ’ਚ ਉਨ੍ਹਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨਾਲ ਅਗਾਊਂ ਰਜ਼ਾਮੰਦੀ ਨਹੀਂ ਲਈ ਗਈ ਹੈ। ਉਨ੍ਹਾਂ ਆਖਿਆ ਕਿ ਅਜਿਹੇ ਸਮੀਕਰਨਾਂ ਮਗਰੋਂ ਹੁਣ ਅਕਾਲੀ ਦਲ ਦੀ ਦਿੱਲੀ ਸਰਕਾਰ ਨਾਲ ਸਿੱਧੀ ਲੜਾਈ ਸ਼ੁਰੂ ਹੋ ਗਈ ਹੈ। ਪਹਿਲਾਂ ਮੰਚ ਤੋਂ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਹੁਣ ਕੇਂਦਰ ਸਰਕਾਰ ਨਾਲ ਅਕਾਲੀ ਦਲ ਦੀ ਸਿੱਧੀ ਆਰ-ਪਾਰ ਦੀ ਲੜਾਈ ਹੋ ਗਈ ਹੈ। ਮੰਚ ਤੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਅਕਾਲੀ ਦਲ ਨੂੰ ਹੁਣ ਐੱਨਡੀਏ ਗੱਠਜੋੜ ਨਾਲੋਂ ਵੀ ਨਾਤਾ ਤੋੜ ਲੈਣਾ ਚਾਹੀਦਾ ਹੈ। ਇਸ ਸਮਾਗਮ ਵਿੱਚ ਹਲਕਾ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਦਰਬਾਰਾ ਸਿੰਘ ਗੁਰੂ', ਬੀਬੀ ਵਨਿੰਦਰ ਕੌਰ ਲੂੰਬਾ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸੁਖਬੀਰ ਸਿੰਘ ਖੱਟੜਾ, ਹਰਪਾਲ ਜੁਨੇਜਾ, ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ, ਅਮਰਿੰਦਰ ਸਿੰਘ ਬਜਾਜ ਤੇ ਹੋਰ ਸ਼ਾਮਲ ਸਨ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All