ਹੰਡਿਆਇਆ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ’ਚ ਐੱਸਜੀਪੀਸੀ ਦੀਆਂ ਆ ਰਹੀਆਂ ਚੋਣਾਂ ਸਬੰਧੀ ਵਿਚਾਰ-ਚਰਚਾ ਕੀਤੀ। ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਕੋਲੋਂ ਆਜ਼ਾਦ ਕਰਵਾਉਣ ਲਈ ਉਹ ਮੁਹਿੰਮ ਵਿੱਢਣ ਜਾ ਰਹੇ ਹਨ, ਜਿਸ ਤਹਿਤ ਹਮਖਿਆਲੀ ਜਥੇਬੰਦੀਆਂ ਨੂੰ ਨਾਲ ਲੈ ਕੇ ਚੋਣਾਂ ਲੜੀਆਂ ਜਾਣਗੀਆਂ। 13 ਅਪਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇਹ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤੇ ਉੱਥੇ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।