DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਦੀ ਵੀਡੀਓਗ੍ਰਾਫੀ ਨਾ ਮਿਲਣ 'ਤੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਪਿਛਲੀਆਂ ਨਗਰ ਨਿਗਮ ਚੋਣਾਂ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਅਤੇ ਪ੍ਰਸ਼ਾਸਨਿਕ ਧੱਕੇਸ਼ਾਹੀ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਵੱਡੀ ਅਤੇ ਤਿੱਖੀ ਕਾਰਵਾਈ ਦੀ ਸ਼ੁਰੂਆਤ ਕੀਤੀ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸੱਤਾਧਾਰੀ ਧਿਰ ਅਤੇ ਪ੍ਰਸ਼ਾਸਨ 'ਤੇ ਗੰਭੀਰ ਦੋਸ਼...

  • fb
  • twitter
  • whatsapp
  • whatsapp
featured-img featured-img
ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ। ਫੋਟੋ; ਚੀਮਾ
Advertisement

ਪਿਛਲੀਆਂ ਨਗਰ ਨਿਗਮ ਚੋਣਾਂ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਅਤੇ ਪ੍ਰਸ਼ਾਸਨਿਕ ਧੱਕੇਸ਼ਾਹੀ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਵੱਡੀ ਅਤੇ ਤਿੱਖੀ ਕਾਰਵਾਈ ਦੀ ਸ਼ੁਰੂਆਤ ਕੀਤੀ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸੱਤਾਧਾਰੀ ਧਿਰ ਅਤੇ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਮਾਮਲੇ ਨੂੰ ਅਦਾਲਤ ਵਿੱਚ ਲੈ ਕੇ ਜਾਣ ਦੀ ਪੂਰੀ ਤਿਆਰੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੂਬਾ‌ ਮੀਤ ਪ੍ਰਧਾਨ ਸੰਜੀਵ ਸ਼ੋਰੀ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ, ਹਲਕਾ ਇੰਚਾਰਜ ਕੁਲਵੰਤ ਸਿੰਘ ਅਤੇ ਰੁਪਿੰਦਰ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਇੱਕ ਲਿਖਤੀ ਮੰਗ ਪੱਤਰ ਸੌਂਪਿਆ ਗਿਆ ਹੈ।

ਅਕਾਲੀ ਦਲ ਦੇ ਆਗੂਆਂ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 1 ਤੋਂ 50 ਤੱਕ ਦੇ ਚੋਣ ਮੈਦਾਨ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ 27 ਉਮੀਦਵਾਰ ਚੋਣ ਨਿਸ਼ਾਨ 'ਤੱਕੜੀ' 'ਤੇ ਚੋਣ ਲੜੇ ਸਨ। ਪਰ ਬਹੁਤ ਹੀ ਭਰੋਸੇਯੋਗ ਸੂਤਰਾਂ ਤੋਂ ਇਹ ਸੂਚਨਾ ਮਿਲੀ ਹੈ ਕਿ ਚੋਣਾਂ ਦੌਰਾਨ ਵੱਡੇ ਪੱਧਰ 'ਤੇ ਹੇਰਾਫੇਰੀ ਕੀਤੀ ਗਈ। ਉਹਨਾਂ ਦੋਸ਼ ਲਗਾਇਆ ਕਿ ਬਕਸਿਆਂ ਵਿੱਚ ਪਹਿਲਾਂ ਤੋਂ ਮੌਜੂਦ ਸਹੀ ਬੈਲੇਟ ਪੇਪਰਾਂ ਨੂੰ ਕੱਢ ਕੇ, ਉਨ੍ਹਾਂ ਦੀ ਜਗ੍ਹਾ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ 'ਝਾੜੂ' 'ਤੇ ਮੋਹਰਾਂ ਲਗਾ ਕੇ ਨਵੇਂ ਬੈਲੇਟ ਪੇਪਰ ਬਕਸਿਆਂ ਵਿੱਚ ਪਾਏ ਗਏ ਸਨ, ਜੋ ਕਿ ਲੋਕਤੰਤਰ ਦਾ ਸਿੱਧਾ ਘਾਣ ਹੈ।

Advertisement

ਦੂਸਰੀ ਵੱਡੀ ਕਾਰਵਾਈ ਕਰਦੇ ਹੋਏ, ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਵੱਲੋਂ ਸੂਚਨਾ ਦਾ ਅਧਿਕਾਰ ਐਕਟ ਅਧੀਨ ਲੋਕ ਸੂਚਨਾ ਅਫ਼ਸਰ-ਕਮ-ਇਲੈਕਸ਼ਨ ਅਫ਼ਸਰ ਬਰਨਾਲਾ ਕੋਲ ਇੱਕ ਅਰਜ਼ੀ ਦਾਇਰ ਕਰਕੇ ਚੋਣਾਂ ਨਾਲ ਸਬੰਧਤ ਅਹਿਮ ਰਿਕਾਰਡ ਦੀ ਮੰਗ ਕੀਤੀ ਗਈ ਹੈ।

Advertisement

ਆਗੂਆਂ ਨੇ ਕਿਹਾ ਕਿ ਵਾਰਡਾਂ ਅਨੁਸਾਰ ਜਾਰੀ ਕੀਤੇ ਗਏ, ਵਰਤੇ ਗਏ ਅਤੇ ਖਾਲੀ ਬਚੇ ਬੈਲੇਟ ਪੇਪਰਾਂ ਦੀ ਪੂਰੀ ਡਿਟੇਲ ਦਿੱਤੀ ਜਾਵੇ ਅਤੇ ਇਹ ਵੀ ਦੱਸਿਆ ਜਾਵੇ ਕਿ ਕੀ ਇਨ੍ਹਾਂ ਬੈਲੇਟ ਪੇਪਰਾਂ 'ਤੇ ਕੋਈ ਲੜੀ ਨੰਬਰ ਲੱਗਿਆ ਹੋਇਆ ਸੀ ਜਾਂ ਨਹੀਂ। ਉਹਨਾਂ ਕਿਹਾ ਕਿ 26 ਮਈ ਤੋਂ 29 ਮਈ ਦੇ ਸਵੇਰੇ 8 ਵਜੇ ਤੱਕ ਸਟਰੌਂਗ ਰੂਮ, ਜਿੱਥੇ ਵੋਟਾਂ ਵਾਲੇ ਬਕਸੇ ਰੱਖੇ ਗਏ ਸਨ, ਦੀ ਪੂਰੀ ਵੀਡੀਓਗ੍ਰਾਫੀ ਦੀ ਕਾਪੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਮੁਹੱਈਆ ਕਰਵਾਈ ਜਾਵੇ। ਵੱਖ-ਵੱਖ ਪੋਲਿੰਗ ਸਟੇਸ਼ਨਾਂ 'ਤੇ ਜਦੋਂ ਪੋਲਿੰਗ ਸ਼ੁਰੂ ਹੋ ਕੇ ਖ਼ਤਮ ਹੋਈ, ਉਸ ਸਮੇਂ ਦੀ ਵੀ ਮੁਕੰਮਲ ਵੀਡੀਓਗ੍ਰਾਫੀ ਦਿੱਤੀ ਜਾਵੇ।

ਉਹਨਾਂ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਸਾਰਾ ਰਿਕਾਰਡ ਅਤੇ ਵੀਡੀਓਗ੍ਰਾਫੀ 5 ਜੂਨ,ਤੱਕ ਹਰ ਹਾਲਤ ਵਿੱਚ ਮੁਹੱਈਆ ਕਰਵਾਈ ਜਾਵੇ। ਜੇਕਰ ਪ੍ਰਸ਼ਾਸਨ ਵੱਲੋਂ ਇਹ ਰਿਕਾਰਡ ਦੇਣ ਵਿੱਚ ਦੇਰੀ ਕੀਤੀ ਜਾਂਦੀ ਹੈ ਜਾਂ ਆਨਾਕਾਨੀ ਕੀਤੀ ਜਾਂਦੀ ਹੈ, ਤਾਂ ਸ਼੍ਰੋਮਣੀ ਅਕਾਲੀ ਦਲ ਅਦਾਲਤਾਂ ਵਿੱਚ ਕਾਨੂੰਨੀ ਕਾਰਵਾਈ ਕਰਨ ਲਈ ਮਜ਼ਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਚੋਣ ਪ੍ਰਸ਼ਾਸਨ ਦੀ ਹੋਵੇਗੀ।

Advertisement
×