ਗੁਰੂ ਤੇਗ ਬਹਾਦਰ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਿਆਈ ਦਿਵਸ ਦੇ ਸਮਾਗਮਾਂ ਦੀ ਅੱਜ ਗੁਰਦੁਆਰਾ ਗੁਰਿਆਈ ਅਸਥਾਨ, ਪਾਤਸ਼ਾਹੀ ਦਸਵੀਂ, ਗੁਰੂ ਕੇ ਮਹਿਲ ਭੋਰਾ ਸਾਹਿਬ ਵਿੱਚ ਅਖੰਡ ਪਾਠ ਆਰੰਭ ਹੋਣ ਨਾਲ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ। ਅੱਜ ਸ਼ੁਰੂ ਹੋਏ ਅਖੰਡ ਪਾਠ ਦੇ ਭੋਗ 23 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਦੇ ਗੁਰਿਆਈ ਦਿਵਸ ਮੌਕੇ ਪੈਣਗੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਸਾਹਿਬ, ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਬਾਬਾ ਗੁਰਦੇਵ ਸਿੰਘ ਤਰਨਾ ਦਲ ਸ਼ਹੀਦੀ ਬਾਗ਼, ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਕੁਲਦੀਪ ਸਿੰਘ ਰੋਡੇ, ਜਗਦੀਸ਼ ਸਿੰਘ ਬੁੱਟਰ, ਗੁਰਦੀਪ ਸਿੰਘ ਕੰਗ, ਐਡਵੋਕੇਟ ਹਰਦੇਵ ਸਿੰਘ, ਤਲਵਿੰਦਰ ਸਿੰਘ ਬੁੱਟਰ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਸਰਬਜੀਤ ਸਿੰਘ ਲੁਧਿਆਣਾ, ਭੁਪਿੰਦਰ ਸਿੰਘ ਬੀਕਾਪੁਰ, ਐਡਵੋਕੇਟ ਜਸਬੀਰ ਸਿੰਘ ਅਤੇ ਭਾਈ ਸਰਬਜੀਤ ਸਿੰਘ ਸਣੇ ਸੰਗਤ ਹਾਜ਼ਰ ਸੀ।

