ਸ਼੍ਰੋਮਣੀ ਕਮੇਟੀ ਵੱਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਬੰਦ ਕਰਨ ਦਾ ਫ਼ੈਸਲਾ

ਸ਼੍ਰੋਮਣੀ ਕਮੇਟੀ ਵੱਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਬੰਦ ਕਰਨ ਦਾ ਫ਼ੈਸਲਾ

ਲਖਵੀਰ ਸਿੰਘ ਚੀਮਾ
ਟੱਲਵਾਲ, 25 ਸਤੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪ੍ਰਬੰਧ ਅਧੀਨ ਪਿੰਡ ਗਹਿਲ ਵਿੱਚ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਨੂੰ ਮੌਜੂਦਾ ਵਿੱਦਿਅਕ ਸੈਸ਼ਨ ਤੋਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਬਾਕਾਇਦਾ ਐੱਸਜੀਪੀਸੀ ਦੇ ਸਿੱਖਿਆ ਡਾਇਰੈਕਟਰ ਵੱਲੋਂ ਪੱਤਰ ਭੇਜਿਆ ਗਿਆ ਹੈ, ਜਿਸ ਦੀ ਪੁਸ਼ਟੀ ਕਾਲਜ ਪ੍ਰਿੰਸੀਪਲ ਗੁਰਵੀਰ ਸਿੰਘ ਨੇ ਕੀਤੀ। ਜ਼ਿਕਰਯੋਗ ਹੈ ਕਿ ਐੱਸਜੀਪੀਸੀ ਵੱਲੋਂ 1999 ਵਿੱਚ ਇਹ ਕਾਲਜ ਸਥਾਪਤ ਕੀਤਾ ਗਿਆ ਸੀ, ਜਿਥੋਂ ਕਰੀਬ 35 ਪਿੰਡਾਂ ਦੀਆਂ ਲੜਕੀਆਂ ਨੌਵੀਂ ਤੋਂ ਐੱਮਏ ਤੱਕ ਦੀ ਪੜ੍ਹਾਈ ਹਾਸਲ ਕਰ ਰਹੀਆਂ ਸਨ। ਪਿਛਲੇ ਵਰ੍ਹਿਆਂ ਤੋਂ ਕਾਲਜ ਦਾ ਬਜਟ ਲੱਖਾਂ ਦੇ ਘਾਟੇ ’ਚ ਜਾਣ ਕਰ ਕੇ ਕਾਲਜ ਦੇ ਸਟਾਫ਼ ਦੀਆਂ ਤਨਖ਼ਾਹਾਂ ਦਾ ਬੋਝ ਚੁੱਕਣਾ ਐੱਸਜੀਪੀਸੀ ਦੇ ਵੱਸ ਤੋਂ ਬਾਹਰ ਹੋ ਚੁੱਕਾ ਹੈ, ਜਿਸ ਦੇ ਮੱਦੇਨਜ਼ਰ ਕਾਲਜ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੌਜੂਦਾ ਸੈਸ਼ਨ ’ਚ ਕਿਸੇ ਵੀ ਡਿਗਰੀ ਦੇ ਸ਼ੁਰੂਆਤੀ ਸਮੈਸਟਰ ਦਾ ਦਾਖ਼ਲਾ ਨਹੀਂ ਹੋਵੇਗਾ, ਜਦੋਂਕਿ 9ਵੀਂ ਤੋਂ 12 ਤੱਕ ਸਕੂਲ ਅਜੇ ਜਾਰੀ ਰਹੇਗਾ ਤੇ ਕਾਲਜ ਨੂੰ ਮੁਕੰਮਲ ਸਕੂਲ ਵਿੱਚ ਵੀ ਤਬਦੀਲ ਕੀਤਾ ਜਾ ਸਕਦਾ ਹੈ। ਐੱਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਕਿਹਾ ਕਿ ਕਾਲਜ ਚਾਲੂ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਪਿੰਡ ਗਹਿਲ ਤੇ ਇਲਾਕੇ ਦੇ ਲੋਕਾਂ ਨਾਲ ਸਲਾਹ ਮਸ਼ਵਰਾ ਕਰਕੇ ਐੱਸਜੀਪਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਵੀ ਰਾਬਤਾ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All