DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸ਼੍ੋਮਣੀ ਕਮੇਟੀ ਵੱਲੋਂ 5 ਨੂੰ ਪੰਥਕ ਇਕੱਠ ਦੀ ਤਿਆਰੀ

ਧਾਮੀ ਅਤੇ ਹੋਰ ਆਗੂਆਂ ਨੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਨਾਲ ਮੁਲਾਕਾਤ ਕੀਤੀ; ਵੱਡੀ ਗਿਣਤੀ ਸੰਗਤ ਨਾਲ ਸ਼ਮੂਲੀਅਤ ਕਰਨ ਦਾ ਦਿੱਤਾ ਸੱਦਾ

  • fb
  • twitter
  • whatsapp
  • whatsapp
featured-img featured-img
ਸਿੱਖ ਆਗੂਆਂ ਨਾਲ ਮੁਲਾਕਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ।
Advertisement

ਬੇਅਦਬੀ ਰੋਕੂ ਕਾਨੂੰਨ ਮਾਮਲੇ ਵਿੱਚ ਅਕਾਲ ਤਖ਼ਤ ’ਤੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦੀ ਪੇਸ਼ੀ ਤੋਂ ਬਾਅਦ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਗਰਮੀ ਵਧਾ ਦਿੱਤੀ ਹੈ। ਮੁੱਖ ਮੰਤਰੀ ਦੀ ਵਿਵਾਦਤ ਵੀਡੀਓ ਮਾਮਲੇ ਵਿੱਚ ਅਕਾਲ ਤਖ਼ਤ ਵੱਲੋਂ ਜਾਰੀ ਹੁਕਮਾਂ ਤਹਿਤ ਸਿੱਖ ਸੰਗਤ ਨੂੰ ਲਾਮਬੰਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕੜੀ ਤਹਿਤ ਸ਼੍ੋਮਣੀ ਕਮੇਟੀ ਨੇ 5 ਜੁਲਾਈ ਨੂੰ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਪੰਥਕ ਇਕੱਠ ਸੱਦਿਆ ਹੈ।

ਵਿਵਾਦਤ ਵੀਡੀਓ ਮਾਮਲੇ ’ਚ ਅਕਾਲ ਤਖ਼ਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਹੈ ਅਤੇ ਸੰਗਤ ਨੂੰ ਉਨ੍ਹਾਂ ਦਾ ਵਿਰੋਧ ਕਰਨ ਦਾ ਆਦੇਸ਼ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਗੁਰਦੁਆਰਿਆਂ ਵਿੱਚ ਮੁੱਖ ਮੰਤਰੀ ਦੇ ਬਾਈਕਾਟ ਦੇ ਫਲੈਕਸ ਵੀ ਲਾਏ ਹਨ। ਦੂਜੇ ਪਾਸੇ, ਮੁੱਖ ਮੰਤਰੀ ਵੀ ਵੱਖ-ਵੱਖ ਥਾਵਾਂ ’ਤੇ ਇਕੱਠ ਕਰ ਰਹੇ ਹਨ।

Advertisement

ਇਸੇ ਸੰਦਰਭ ਵਿੱਚ ਹੁਣ ਸ਼੍ਰੋਮਣੀ ਕਮੇਟੀ ਨੇ 5 ਜੁਲਾਈ ਨੂੰ ਅੰਮ੍ਰਿਤਸਰ ਵਿੱਚ ਇਕੱਤਰਤਾ ਸੱਦੀ ਹੈ। ਇਸ ਇਕੱਠ ਵਿੱਚ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਸਿੱਖ ਜਥੇਬੰਦੀਆਂ ਤੇ ਵੱਖ-ਵੱਖ ਸੰਪ੍ਰਦਾਵਾਂ ਦੇ ਮੁਖੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸੱਦਾ ਪੱਤਰ ਸੌਂਪੇ ਗਏ। ਸਿੱਖ ਆਗੂਆਂ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਹਾਕਮ ਸਿੰਘ, ਰੇਸ਼ਮ ਸਿੰਘ ਬਰਨਾਲਾ ਅਤੇ ਬਾਬਾ ਜਗਜੀਤ ਸਿੰਘ ਲੋਪੋ ਵਾਲਿਆਂ ਸਮੇਤ ਹੋਰ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ। ਮੀਟਿੰਗਾਂ ਦੌਰਾਨ ਪੰਥਕ ਸੰਸਥਾਵਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਸਿੱਖ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਗਈ।

Advertisement

Advertisement
×