ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਅਕਤੂਬਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਸਥਾ ਦੇ ਇੱਕ ਵਧੀਕ ਸਕੱਤਰ ਅਤੇ ਪੰਜ ਮੀਤ ਸਕੱਤਰਾਂ ਨੂੰ ਤਰੱਕੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਵਧੀਕ ਸਕੱਤਰ ਪ੍ਰਤਾਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਸਕੱਤਰ ਥਾਪਿਆ ਗਿਆ ਹੈ ਅਤੇ ਉਨ੍ਹਾਂ ਨੂੰ ਸੈਕਸ਼ਨ 85 ਦੇ ਗੁਰਦੁਆਰਿਆਂ ਦਾ ਕਾਰਜ ਦਿੱਤਾ ਗਿਆ। ਉਹ ਪਹਿਲਾਂ ਵੀ ਸਕੱਤਰ ਵਜੋਂ ਹੀ ਕੰਮ ਕਰ ਰਹੇ ਸਨ ਪਰ ਹੁਣ ਉਨ੍ਹਾਂ ਦੀ ਤਰੱਕੀ ਦੇ ਰਸਮੀ ਆਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਕੁਲਵਿੰਦਰ ਸਿੰਘ, ਮੀਤ ਸਕੱਤਰ ਗੁਰਵਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ ਅਤੇ ਮੀਤ ਸਕੱਤਰ ਗੁਰਮੀਤ ਸਿੰਘ ਨੂੰ ਤਰੱਕੀ ਦੇ ਕੇ ਵਧੀਕ ਸਕੱਤਰ ਬਣਾ ਦਿੱਤਾ ਗਿਆ ਹੈ। ਬਲਵਿੰਦਰ ਸਿੰਘ ਕਾਹਲਵਾਂ ਪਹਿਲਾਂ ਹੀ ਧਰਮ ਪ੍ਰਚਾਰ ਕਮੇਟੀ ਦਾ ਮੁਕੰਮਲ ਕਾਰਜਭਾਰ ਦੇਖ ਰਹੇ ਸਨ ਪਰ ਹੁਣ ਉਨ੍ਹਾਂ ਨੂੰ ਵਧੀਕ ਸਕੱਤਰ ਵਜੋਂ ਇਸ ਦਾ ਸਾਰਾ ਕਾਰਜ ਭਾਰ ਸੌਂਪਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਹਰਭਜਨ ਸਿੰਘ ਵਕਤਾ ਨੂੰ ਸੰਸਥਾ ਦਾ ਬੁਲਾਰਾ ਅਤੇ ਪਬਲੀਸਿਟੀ ਵਿਭਾਗ ਦਾ ਮੁਕੰਮਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਪਹਿਲਾਂ ਵੀ ਪਬਲੀਸਿਟੀ ਵਿਭਾਗ ਦੇਖ ਰਹੇ ਸਨ।