DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੌੜਾ ਨੂੰ ਬਚਾਉਣ ਲਈ ਚਾਰਾਜ਼ੋਈ ਕਰੇ ਸ਼੍ਰੋਮਣੀ ਕਮੇਟੀ: ਬਿੱਟੂ

ਗੁਰਿੰਦਰ ਸਿੰਘ ਲੁਧਿਆਣਾ, 7 ਦਸੰਬਰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ...
  • fb
  • twitter
  • whatsapp
  • whatsapp
Advertisement

ਗੁਰਿੰਦਰ ਸਿੰਘ

ਲੁਧਿਆਣਾ, 7 ਦਸੰਬਰ

Advertisement

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਵਾਂਗ ਨਰੈਣ ਸਿੰਘ ਚੌੜਾ ਨੂੰ ਬਚਾਉਣ ਲਈ ਵੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਚਾਰਜ਼ੋਈ ਕਰਨੀ ਚਾਹੀਦੀ ਹੈ।

ਬਿੱਟੂ ਨੇ ਸੁਖਬੀਰ ’ਤੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ’ਤੇ ਗੋਲੀ ਚਲਾਉਣਾ ਜਾਂ ਗੋਲੀ ਮਾਰ ਕੇ ਕਤਲ ਕਰ ਦੇਣਾ ਕਾਨੂੰਨੀ ਤੌਰ ’ਤੇ ਗਲਤ ਹੈ ਪਰ ਚੌੜਾ ਨੇ ਭਾਵਨਾਵਾਂ ਦੇ ਵਹਿਣ ’ਚ ਆ ਕੇ ਇਹ ਕਦਮ ਚੁੱਕਿਆ ਹੈ ਕਿਉਂਕਿ ਇੱਕ ਸਿੱਖ ਹੋਣ ਦੇ ਨਾਤੇ ਉਸ ਦੇ ਮਨ ਵਿੱਚ ਸੁਖਬੀਰ ਪ੍ਰਤੀ ਗੁੱਸਾ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਧਾਰਮਿਕ ਗਲਤੀਆਂ ਮੰਨੀਆਂ ਹਨ। ਇਸ ਕਰਕੇ ਸ਼੍ਰੋੋਮਣੀ ਅਕਾਲੀ ਦਲ, ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਪੰਥਕ ਆਗੂਆਂ ਵੱਲੋਂ ਚੌੜਾ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਉਸ (ਚੌੜਾ) ਦਾ ਸੁਖਬੀਰ ਨਾਲ ਕੋਈ ਨਿੱਜੀ ਵੈਰ ਨਹੀਂ ਸੀ। ਉਨ੍ਹਾਂ ਕਿਹਾ, ‘ਜਿਸ ਤਰ੍ਹਾਂ ਅਕਾਲੀ ਦਲ ਵੱਲੋਂ ਸ਼ਹੀਦ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ ਉਸੇ ਤਰ੍ਹਾਂ ਚੌੜਾ ਲਈ ਵੀ ਹੋਣੇ ਚਾਹੀਦੇ ਹਨ।’’

ਬਿੱਟੂ ਦਾ ਚੌੜਾ ਬਾਰੇ ਬਿਆਨ ਮਾਹੌਲ ਖ਼ਰਾਬ ਕਰਨ ਵਾਲਾ: ਚੀਮਾ

ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰੈਣ ਸਿੰਘ ਚੌੜਾ ਨੂੰ ਸਨਮਾਨਿਤ ਕਰਨ ਤੇ ਉਸ ਦੀ ਫੋਟੋ ਅਜਾਇਬ ਘਰ ’ਚ ਲਾਉਣ ਵਾਲੇ ਬਿਆਨ ਨੂੰ ਮਾਹੌਲ ਖਰਾਬ ਕਰਨ ਵਾਲਾ ਕਦਮ ਕਰਾਰ ਦਿੱਤਾ ਹੈ। ਡਾ. ਚੀਮਾ ਨੇ ਕਿਹਾ, ‘‘ਜਦੋਂ ਅਸੀਂ ਬੰਦੀ ਸਿੰਘਾਂ ਦੀ ਗੱਲ ਕਰਦੇ ਹਾਂ ਉਦੋਂ ਰਵਨੀਤ ਬਿੱਟੂ ਕੇਂਦਰ ਕੋਲ ਜਾ ਕੇ ਆਪਣੇ ਦਾਦੇ ਦੇ ਕਤਲ ਦਾ ਵਾਸਤਾ ਪਾਉਣਾ ਸ਼ੁਰੂ ਕਰ ਦਿੰਦੇ ਹਨ ਤੇ ਸਾਡੀ ਮੰਗ ਦੀ ਉਨ੍ਹਾਂ ਨੂੰ ਤਕਲੀਫ਼ ਹੁੰਦੀ ਹੈ, ਜਦਕਿ ਸੁਖਬੀਰ ਬਾਦਲ ’ਤੇ ਹੋਏ ਹਮਲੇ ਸਬੰਧੀ ਉਹ ਜਾਣ-ਬੁੱਝ ਕੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਬਿੱਟੂ ਦੀ ਅਜਿਹੀ ਬਿਆਨਬਾਜ਼ੀ ਕਿਸੇ ਮਜ਼ਾਕ ਤੋਂ ਘੱਟ ਨਹੀਂ ਹੈ।’’ ਚੀਮਾ ਨੇ ਕਿਹਾ ਕਿ ਬਿੱਟੂ ਦੇ ਅਜਿਹੇ ਬਿਆਨ ਪੰਜਾਬ ਦੇ ਮਾਹੌਲ ਨੂੰ ਹੋਰ ਖਰਾਬ ਕਰ ਸਕਦੇ ਹਨ, ਜਿਸ ਕਰਕੇ ਭਾਜਪਾ ਆਗੂ ਨੂੰ ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ, ‘‘ਬਿੱਟੂ ਨੂੰ ਆਪਣੀ ਊਰਜਾ ਤੇ ਅਹੁਦੇ ਦੀ ਵਰਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਕਰਨੀ ਚਾਹੀਦੀ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਲਗਾਤਾਰ ਕੋਸ਼ਿਸ਼ਾਂ ਕਰਦਾ ਆ ਰਿਹਾ ਹੈ ਪਰ ਅਫਸੋਸ ਜਦੋਂ ਕਿਸੇ ਕੋਸ਼ਿਸ਼ ਨੂੰ ਬੂਰ ਪੈਣ ਲੱਗਦਾ ਹੈ ਤਾਂ ਰਵਨੀਤ ਬਿੱਟੂ ਵਿੱਚ ਅੜਿੱਕਾ ਡਾਹ ਦਿੰਦੇ ਹਨ।’’

Advertisement
×