
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਫਰਵਰੀ
ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਸੁਪਰੀਮ ਕੋਰਟ ਵਿੱਚੋਂ ਖਾਰਜ ਹੋਣ ਤੋਂ ਬਾਅਦ ਹੁਣ ਸਿੱਖ ਜਥੇਬੰਦੀ ਨੂੰ ਹਰਿਆਣਾ ਵਿਚਲੇ ਆਪਣੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਦਾ ਪ੍ਰਬੰਧ ਛੱਡਣਾ ਪਵੇਗਾ। ਦੂਜੇ ਪਾਸੇ, ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਹਰਿਆਣਾ ਕਮੇਟੀ ਦੇ ਵੱਖ-ਵੱਖ ਧੜਿਆਂ ਦੇ ਸਿੱਖ ਆਗੂਆਂ ਨੇ ਵੀ ਕਮਰਕੱਸੇ ਸ਼ੁਰੂ ਕਰ ਦਿੱਤੇ ਹਨ। ਹਰਿਆਣਾ ਵਿੱਚ ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਸਿੱਧੇ ਅਤੇ ਅਸਿੱਧੇ ਪ੍ਰਬੰਧ ਹੇਠ ਲਗਪਗ 50 ਤੋਂ ਵੱਧ ਗੁਰਦੁਆਰੇ ਹਨ। ਇਨ੍ਹਾਂ ਵਿਚੋਂ 8 ਗੁਰਦੁਆਰੇ ਸੈਕਸ਼ਨ 85 ਹੇਠ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਹਨ ਜਿਨ੍ਹਾਂ ਵਿੱਚੋਂ ਇੱਕ ਗੁਰਦੁਆਰੇ ਦਾ ਪ੍ਰਬੰਧ ਇਸ ਵੇਲੇ ਹਰਿਆਣਾ ਕਮੇਟੀ ਕੋਲ ਅਤੇ ਬਾਕੀ ਸੱਤ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ