ਜਸਵੰਤ ਸਿੰਘ ਗਰੇਵਾਲ
ਚੀਮਾ ਮੰਡੀ, 29 ਜਨਵਰੀ
ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਤੇ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਮੁੱਖ ਪ੍ਰਬੰਧਕ ਗੁਰਦੁਆਰਾ ਜਨਮ ਅਸਥਾਨ ਚੀਮਾ ਦਾ ਅੱਜ ਦੇਹਾਂਤ ਹੋ ਗਿਆ। ਗੁਰਦੁਆਰਾ ਜਨਮ ਅਸਥਾਨ ਚੀਮਾ ਦੇ ਸੇਵਾਦਾਰ ਭਾਈ ਜਗਜੀਤ ਸਿੰਘ ਨੇ ਦੱਸਿਆ ਕਿ ਬਾਬਾ ਇਕਬਾਲ ਸਿੰਘ ਬੀਤੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਉਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ 30 ਜਨਵਰੀ ਨੂੰ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਿੱਚ ਬਾਅਦ ਦੁਪਹਿਰ ਕੀਤਾ ਜਾਵੇਗਾ।