ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਸੂਬਾ ਪੱਧਰੀ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਦੇ ਵੱਖੋ- ਵੱਖਰੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਤਗ਼ਮੇ ਜਿੱਤੇ । ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਬੀਏ ਭਾਗ ਦੂਜਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 25 ਮੀਟਰ ਜੂਨੀਅਰ ਸਪੋਰਟਸ ਪਿਸਟਲ ਮੁਕਾਬਲੇ ਵਿੱਚ ਸੋਨ ਤਗ਼ਮਾ, 25 ਮੀਟਰ ਸੀਨੀਅਰ ਸਪੋਰਟਸ ਪਿਸਟਲ ਤੇ 10 ਮੀਟਰ ਸੀਨੀਅਰ ਏਅਰ ਪਿਸਟਲ ਵਿੱਚ ਕ੍ਰਮਵਾਰ ਚਾਂਦੀ ਦੇ ਤਗ਼ਮੇ ਜਿੱਤੇ, ਜਦੋਂਕਿ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ। ਕਾਲਜ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆਂ, ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਅਤੇ ਸਕੱਤਰ ਜਗਵਿੰਦਰ ਸਿੰਘ ਪੰਮੀ ਸਮੇਤ ਸਟਾਫ ਵੱਲੋਂ ਜੇਤੂ ਵਿਦਿਆਰਥਣ ਦਾ ਕਾਲਜ ਪਹੁੰਚਣ ਤੇ ਸਨਮਾਨ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ