DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Rajpura 'ਚ ਪ੍ਰਾਪਰਟੀ ਡੀਲਰ ਹਾਊਸ 'ਤੇ ਗੋਲੀਬਾਰੀ ਦਾ ਮਾਮਲਾ: ਪੁਲੀਸ ਮੁਕਾਬਲੇ ਤੋਂ ਬਾਅਦ ਗੋਲਡੀ ਢਿੱਲੋਂ ਗੈਂਗ ਦੇ 5 ਮੈਂਬਰ ਕਾਬੂ

ਗੋਲੀ ਲੱਗਣ ਕਾਰਨ ਇੱਕ ਸ਼ੂਟਰ ਜ਼ਖ਼ਮੀ

  • fb
  • twitter
  • whatsapp
  • whatsapp
featured-img featured-img
ਪਟਿਆਲਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਗੋਲਡੀ ਢਿੱਲੋ ਗੈਂਗ ਦੇ ਸ਼ੂਟਰਾਂ ਦੀਆਂ ਤਸਵੀਰਾਂ।
Advertisement

ਪਿਛਲੇ ਦਿਨੀਂ ਰਾਜਪੁਰਾ ਵਿਖੇ 'ਲਕਸ਼ਮੀ ਪ੍ਰਾਪਰਟੀ ਡੀਲਰ ਹਾਊਸ' 'ਤੇ ਗੋਲੀਆਂ ਚਲਾਉਣ ਦੇ ਦੋਸ਼ ਵਿੱਚ ਗੋਲਡੀ ਢਿੱਲੋਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਪੰਜ ਜਣਿਆਂ ਨੂੰ ਪਟਿਆਲਾ ਪੁਲੀਸ ਨੇ ਇੱਕ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਇੱਕ ਸ਼ੂਟਰ ਗੋਲੀ ਲੱਗਣ ਕਾਰਨ ਜ਼ਖ਼ਮੀ ਵੀ ਹੋਇਆ ਹੈ।

ਇਹ ਜਾਣਕਾਰੀ ਐੱਸ ਐੱਸ ਪੀ ਵਰੁਣ ਸ਼ਰਮਾ ਨੇ ਇੱਥੇ ਬਾਈਪਾਸ 'ਤੇ ਹੋਏ ਪੁਲੀਸ ਮੁਕਾਬਲੇ ਵਾਲੀ ਥਾਂ 'ਤੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਸੀ ਆਈ ਏ ਸਟਾਫ਼ ਪਟਿਆਲਾ ਦੇ ਇੰਚਾਰਜ ਪ੍ਰਦੀਪ ਬਾਜਵਾ ਅਤੇ ਸੀ ਆਈ ਏ ਸਮਾਣਾ ਦੇ ਇੰਚਾਰਜ ਅੰਕੁਰਦੀਪ ਸਿੰਘ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ।

Advertisement

ਐੱਸ ਐੱਸ ਪੀ ਵਰੁਣ ਸ਼ਰਮਾ ਨੇ ਖੁਲਾਸਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਨਿਸ਼ਾਨੇਬਾਜ਼ਾਂ ਵਿੱਚ ਪਰਮਜੀਤ ਸਿੰਘ ਅਤੇ ਜਸਕਰਨ ਸਿੰਘ (ਪਿੰਡ ਹਮੀਰਾ, ਜ਼ਿਲ੍ਹਾ ਕਪੂਰਥਲਾ) ਸਮੇਤ ਇਨ੍ਹਾਂ ਦੇ ਤਿੰਨ ਹੋਰ ਸਾਥੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗੋਲਡੀ ਢਿੱਲੋਂ ਨੈੱਟਵਰਕ ਲਈ ਵੱਡਾ ਝਟਕਾ ਹੈ ਅਤੇ ਉਹ 8 ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਵਾਲੇ ਗੈਂਗ ਦੇ 18ਵੇਂ ਅਤੇ 19ਵੇਂ ਮੈਂਬਰ ਹਨ।

Advertisement

Advertisement
×