DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Shopkeeper Murder: ਦੁਕਾਨਦਾਰ ਦੀ ਹੱਤਿਆ ਨੂੰ ਲੈ ਕੇ ਕਰਿਆਣਾ ਯੂਨੀਅਨ ਦਾ ਤਿੱਖਾ ਪ੍ਰਤੀਕਰਮ

ਸਰਕਾਰ ਦੁਕਾਨਦਾਰਾਂ ਦੀ ਸੁਰੱਖਿਆ ਲਈ ਉਚਿਤ ਕਦਮ ਚੁੱਕੇ: ਪ੍ਰਮੋਦ ਧੂਰੀ

  • fb
  • twitter
  • whatsapp
  • whatsapp
Advertisement

ਲੰਘੇ ਕੱਲ੍ਹ ਕਸਬਾ ਮੱਖੂ ਵਿਖੇ ਕਰਿਆਣਾ ਸਟੋਰ ਦੇ ਮਾਲਕ ਗੁਰਚਰਨ ਸਿੰਘ ਕਾਲਾ ਗਾਬਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਉੱਤੇ ਪੰਜਾਬ ਕਰਿਆਣਾ ਯੂਨੀਅਨ ਨੇ ਆਪਣਾ ਤਿੱਖਾ ਪ੍ਰਤੀਕਰਮ ਦਿੱਤਾ ਹੈ। ਪੰਜਾਬ ਹੋਲਸੇਲ ਅਤੇ ਰਿਟੇਲ ਕਰਿਆਣਾ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਮੋਦ ਗੁਪਤਾ ਧੂਰੀ, ਸੂਬਾ ਮੀਤ ਪ੍ਰਧਾਨ ਬਲਦੇਵ ਰਾਜ ਗੱਖੜ, ਸੂਬਾ ਸੈਕਟਰੀ ਅਮਿਤ ਕਾਠਪਾਲ, ਜ਼ਿਲ੍ਹਾ ਮੀਤ ਪ੍ਰਧਾਨ ਭੁਪੇਸ਼ ਕੁਮਾਰ ਗਰਗ ਅਤੇ ਮੱਖੂ ਮੰਡੀ ਦੇ ਪ੍ਰਧਾਨ ਹੀਰਾ ਖੁਰਾਣਾ ਨੇ ਸਾਂਝੇ ਤੌਰ ’ਤੇ ਕਿਹਾ ਹੈ ਕਿ ਪੰਜਾਬ ਸਰਕਾਰ ਖੁੱਲ੍ਹੇ ਬਾਜ਼ਾਰਾਂ ਵਿੱਚ ਬੈਠੇ ਦੁਕਾਨਦਾਰਾਂ ਦੀ ਸੁਰੱਖਿਆ ਪੱਖੋਂ ਪੂਰੀ ਤਰ੍ਹਾਂ ਅਵੇਸਲੀ ਹੈ ਅਤੇ ਇਸੇ ਨਾਕਾਮੀ ਸਦਕਾ ਹੀ ਮੱਖੂ ਵਾਲੀ ਇਹ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਦੁਕਾਨਦਾਰਾਂ ਦੀ ਸੁਰੱਖਿਆ ਹਰ ਹਾਲ ਵਿੱਚ ਯਕੀਨੀ ਬਣਾਉਣੀ ਚਾਹੀਦੀ ਹੈ।

ਵਪਾਰੀ ਵਰਗ ਵਿੱਚ ਬੇਚੈਨੀ ਦਾ ਮਾਹੌਲ

ਯੂਨੀਅਨ ਆਗੂਆਂ ਨੇ ਕਿਹਾ ਕਿ ਅਜਿਹੀਆਂ ਖ਼ੂਨੀ ਘਟਨਾਵਾਂ ਸਦਕਾ ਦੁਕਾਨਦਾਰ ਅਤੇ ਵਪਾਰੀ ਵਰਗ ਵਿੱਚ ਦਿਨ-ਬ-ਦਿਨ ਬੇਚੈਨੀ ਦਾ ਮਾਹੌਲ ਬਣਦਾ ਜਾ ਰਿਹਾ ਹੈ, ਜਿਸ ਕਾਰਨ ਸਰਕਾਰ ਨੂੰ ਹੁਣ ਦੁਕਾਨਦਾਰਾਂ ਦੇ ਹਿੱਤਾਂ ਅਤੇ ਜਾਨ-ਮਾਲ ਦੀ ਰਾਖੀ ਲਈ ਠੋਸ ਕਦਮ ਚੁੱਕਣ ਦੀ ਤੁਰੰਤ ਲੋੜ ਹੈ।

Advertisement

ਆਗੂਆਂ ਨੇ ਚਿੰਤਾ ਪ੍ਰਗਟ ਕਰਦਿਆਂ ਇਹ ਵੀ ਕਿਹਾ ਕਿ ਕਰਿਆਣਾ ਕਾਰੋਬਾਰ ਵਿੱਚ ਉਧਾਰ ਅਤੇ ਲੈਣ-ਦੇਣ ਦੀਆਂ ਸਮੱਸਿਆਵਾਂ ਵੀ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਅਜਿਹੇ ਹਾਲਾਤ ਵਿੱਚ ਗਾਹਕਾਂ ਅਤੇ ਦੁਕਾਨਦਾਰਾਂ ਦੀ ਆਪਸੀ ਤਕਰਾਰਬਾਜ਼ੀ ਵੀ ਕਈ ਵਾਰ ਅਜਿਹੀਆਂ ਹਿੰਸਕ ਘਟਨਾਵਾਂ ਨੂੰ ਜਨਮ ਦੇਣ ਵਿੱਚ ਸਹਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਅਤੇ ਗਾਹਕਾਂ ਦੇ ਨਹੁੰ-ਮਾਸ ਦੇ ਰਿਸ਼ਤੇ ਨੂੰ ਮਜ਼ਬੂਤ ਰੱਖਣਾ ਹੀ ਪੰਜਾਬ ਦੀ ਆਰਥਿਕਤਾ ਅਤੇ ਖ਼ੁਸ਼ਹਾਲੀ ਲਈ ਬੇਹੱਦ ਜ਼ਰੂਰੀ ਹੈ।

Advertisement

ਉੱਚ ਪੱਧਰੀ ਜਾਂਚ ਅਤੇ ਮੁਆਵਜ਼ੇ ਦੀ ਮੰਗ

ਯੂਨੀਅਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋਂ ਮੰਗ ਕੀਤੀ ਹੈ ਕਿ ਮੱਖੂ ਵਿਖੇ ਵਾਪਰੀ ਇਸ ਹੱਤਿਆ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਪੀੜਤ ਪਰਿਵਾਰ ਲਈ ਤੁਰੰਤ ਢੁਕਵੀਂ ਆਰਥਿਕ ਸਹਾਇਤਾ (ਮੁਆਵਜ਼ਾ) ਅਤੇ ਸੁਰੱਖਿਆ ਯਕੀਨੀ ਬਣਾਈ ਜਾਵੇ।

Advertisement
×