ਪੰਜਾਬ ’ਚ ਦੁਕਾਨਦਾਰਾਂ ਨੂੰ ਕੁੱਝ ਪਾਬੰਦੀਆਂ ਤੋਂ ਛੋਟ

* ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ ਪੰਜ ਵਜੇ ਤੱਕ ਖੁੱਲ੍ਹ ਸਕਣਗੀਆਂ ਦੁਕਾਨਾਂ * ਠੇਕਿਆਂ ਨੂੰ ਵੀ ਛੋਟ ਦਿੱਤੀ; ਸਾਈਕਲ ਸਵਾਰ ਵੀ ਆ ਜਾ ਸਕਣਗੇ

ਪੰਜਾਬ ’ਚ ਦੁਕਾਨਦਾਰਾਂ ਨੂੰ ਕੁੱਝ ਪਾਬੰਦੀਆਂ ਤੋਂ ਛੋਟ

ਚਰਨਜੀਤ ਭੁੱਲਰ
ਚੰਡੀਗੜ੍ਹ, 4 ਮਈ

ਪੰਜਾਬ ਸਰਕਾਰ ਨੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਵੱਲੋਂ ਮਿਨੀ ਲੌਕਡਾਊਨ ਖ਼ਿਲਾਫ਼ ਰੌਲਾ ਪਾਏ ਜਾਣ ਮਗਰੋਂ ਉਨ੍ਹਾਂ ਨੂੰ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਲਾਈਆਂ ਪਾਬੰਦੀਆਂ ਵਿੱਚ ਛੋਟ ਦੇ ਦਿੱਤੀ ਹੈ। ਗ੍ਰਹਿ ਵਿਭਾਗ ਪੰਜਾਬ ਨੇ ਅੱਜ ਨੋਟੀਫਿਕੇਸ਼ਨ ਜਾਰੀ ਕਰਕੇ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ ਦੇ ਪੰਜ ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਜਦਕਿ ਹਫ਼ਤਾਵਾਰੀ ਲੌਕਡਾਊਨ ਦੌਰਾਨ ਇਹ ਦੁਕਾਨਾਂ ਵੀ ਬੰਦ ਰਹਿਣਗੀਆਂ। ਦੱਸਣਯੋਗ ਹੈ ਕਿ ਪੰਜਾਬ ਭਰ ਦੀਆਂ ਦਰਜਨਾਂ ਥਾਵਾਂ ’ਤੇ ਅੱਜ ਦੁਕਾਨਦਾਰਾਂ ਨੇ ਰੋਜ਼ੀ ਰੋਟੀ ਦਾ ਵਾਸਤਾ ਪਾ ਕੇ ਇਨ੍ਹਾਂ ਪਾਬੰਦੀਆਂ ਖ਼ਿਲਾਫ਼ ਵਿਰੋਧ ਦਰਜ ਕਰਾਇਆ ਹੈ ਜਿਸ ਮਗਰੋਂ ਪੰਜਾਬ ਸਰਕਾਰ ਵੱਲੋਂ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨਵੇਂ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਨੇ ਸ਼ਰਾਬ ਦੇ ਠੇਕੇ ਵੀ ਸ਼ਾਮ ਦੇ ਪੰਜ ਵਜੇ ਤੱਕ ਖੁੱਲ੍ਹੇ ਰੱਖਣ ਦੀ ਛੋਟ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ ਕਰਿਆਨੇ ਦੀਆਂ ਦੁਕਾਨਾਂ ਤੋਂ ਇਲਾਵਾ ਸਨਅਤੀ ਸਾਮਾਨ, ਹਾਰਡਵੇਅਰ ਦਾ ਸਾਮਾਨ, ਟੂਲ, ਮੋਟਰਾਂ, ਪਾਈਪਾਂ ਆਦਿ ਵਾਲੀਆਂ ਦੁਕਾਨਾਂ ਨੂੰ ਵੀ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਖਾਦ, ਬੀਜ, ਕੀਟਨਾਸ਼ਕ, ਖੇਤੀ ਮਸ਼ੀਨਰੀ, ਬਾਗਬਾਨੀ ਸੰਦਾਂ ਵਾਲੀਆਂ ਦੁਕਾਨਾਂ ਨੂੰ ਵੀ ਬੰਦਿਸ਼ਾਂ ਤੋਂ ਛੋਟਾਂ ਦਿੱਤੀਆਂ ਗਈਆਂ ਹਨ। ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਇਹ ਕਾਰੋਬਾਰੀ ਦੁਕਾਨਾਂ ਹਫਤਾਵਾਰੀ ਲੌਕਡਾਊਨ ਦੌਰਾਨ ਬੰਦ ਰਹਿਣਗੀਆਂ। ਨਵੇਂ ਨੋਟੀਫਿਕੇਸ਼ਨ ’ਚ ਪੈਦਲ ਯਾਤਰੀਆਂ ਅਤੇ ਸਾਈਕਲ ਸਵਾਰਾਂ ਨੂੰ ਵੀ ਖੁੱਲ੍ਹੀ ਆਵਾਜਾਈ ਦੀ ਆਗਿਆ ਦੇ ਦਿੱਤੀ ਗਈ ਹੈ ਜਦਕਿ ਦੋ ਪਹੀਆਂ ਅਤੇ ਚਾਰ ਪਹੀਆ ਵਾਹਨਾਂ ’ਤੇ ਪਹਿਲਾਂ ਹੀ ਕੁਝ ਬੰਦਸ਼ਾਂ ਲਾਈਆਂ ਹੋਈਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਰਾਜ ਸਭਾ ਮੈਂਬਰ ਦੀ ਸੁਰੱਖਿਆ ’ਚ ਅਣਗਹਿਲੀ ਲਈ 14 ਪੁਲੀਸ ਮੁਲਾਜ਼ਮ ਮੁਅੱ...

ਸ਼ਹਿਰ

View All