ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫ਼ਿਰੌਤੀ ਨਾ ਦੇਣ ’ਤੇ ਗੋਲੀ ਮਾਰੀ

ਪਿੰਡ ਗੱਦੋਮਾਜਰਾ ਵਾਸੀ ਦਰਸ਼ਨ ਸਿੰਘ ਨੂੰ ਅੱਜ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲ਼ੀ ਮਾਰ ਦਿੱਤੀ। ਦਰਸ਼ਨ ਸਿੰਘ ਨੂੰ ਤੁਰੰਤ ਏ ਪੀ ਜੈਨ ਹਸਪਤਾਲ ਰਾਜਪੁਰਾ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਸੈਕਟਰ 32 ਦੇ...
Advertisement

ਪਿੰਡ ਗੱਦੋਮਾਜਰਾ ਵਾਸੀ ਦਰਸ਼ਨ ਸਿੰਘ ਨੂੰ ਅੱਜ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲ਼ੀ ਮਾਰ ਦਿੱਤੀ। ਦਰਸ਼ਨ ਸਿੰਘ ਨੂੰ ਤੁਰੰਤ ਏ ਪੀ ਜੈਨ ਹਸਪਤਾਲ ਰਾਜਪੁਰਾ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਸੈਕਟਰ 32 ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਫ਼ਿਰੌਤੀ ਨਾਲ ਜੁੜਿਆ ਹੋਇਆ ਮਾਮਲਾ ਹੈ। ਇਸ ਘਟਨਾ ਦਾ ਸ਼ਿਕਾਰ ਹੋਏ ਦਰਸ਼ਨ ਸਿੰਘ ਦੇ ਪੁੱਤਰ ਗੁਰਦਿਆਲ ਸਿੰਘ ਦਾ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰੈਸਤਰਾਂ ਹੈ। ਕੁਝ ਦਿਨ ਪਹਿਲਾਂ ਅਮਰੀਕਾ ਰਹਿ ਰਹੇ ਰਾਜਪੁਰਾ ਖੇਤਰ ਦੇ ਗੈਂਗਸਟਰ ਗੋਲਡੀ ਢਿੱਲੋਂ ਨੇ ਗੁਰਦਿਆਲ ਤੋਂ ਫ਼ਿਰੌਤੀ ਮੰਗੀ ਸੀ। ਫ਼ਿਰੌਤੀ ਨਾ ਦੇਣ ਦੀ ਸੂਰਤ ’ਚ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ ਸੀ। ਧਮਕੀਆਂ ਦੀ ਪਰਵਾਹ ਨਾ ਕਰਦਿਆਂ ਗੁਰਦਿਆਲ ਸਿੰਘ ਤੇ ਪਰਿਵਾਰ ਨੇ ਫ਼ਿਰੌਤੀ ਨਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਚੱਲਦਿਆਂ ਹੀ ਅੱਜ ਗੈਂਗਸਟਰ ਗੋਲਡੀ ਢਿੱਲੋਂ ਨੇ ਆਪਣੇ ਕਾਰਕੁਨਾਂ ਰਾਹੀਂ ਇਹ ਹਮਲਾ ਕਰਵਾਇਆ ਹੈ।

ਇਸ ਘਟਨਾ ਤੋਂ ਬਾਅਦ ਪੁਲੀਸ ਜ਼ਿਲ੍ਹਾ ਹੈਡਕੁਆਰਟਰ ਪਟਿਆਲਾ ਵਿੱਚ ਵੀ ਹਲਚਲ ਵਧ ਗਈ ਹੈ। ਪਟਿਆਲਾ ਦੇ ਐੱਸ ਐੱਸ ਪੀ ਵਰੁਣ ਸ਼ਰਮਾ ਦੇ ਛੁੱਟੀ ’ਤੇ ਹੋਣ ਕਰ ਕੇ ਉਨ੍ਹਾਂ ਦੀ ਗ਼ੈਰ-ਮੌਜੂਦਗੀ ’ਚ ਪਟਿਆਲਾ ਦਾ ਚਾਰਜ ਸੰਗਰੂਰ ਦੇ ਐੱਸ ਐੱਸ ਪੀ ਸਰਤਾਜ ਚਹਿਲ ਦੇ ਕੋਲ ਹੈ। ਸ੍ਰੀ ਚਹਿਲ ਨੇ ਤੁਰੰਤ ਹੀ ਪੁਲੀਸ ਅਧਿਕਾਰੀਆਂ ਨਾਲ ਰਾਬਤਾ ਸਾਧਦਿਆਂ ਮੁਲਜ਼ਮਾਂ ਦੀ ਪੈੜ ਨੱਪਣ ਲਈ ਟੀਮਾਂ ਕਾਇਮ ਕੀਤੀਆਂ ਹਨ। ਪਟਿਆਲਾ ਦੇ ਐੱਸ ਪੀ ਇਨਵੈਸਟੀਗੇਸ਼ਨ ਗੁਰਬੰਸ ਬੈਂਸ ਨੇ ਕਿਹਾ ਕਿ ਇਸ ਸਬੰਧੀ ਥਾਣਾ ਰਾਜਪੁਰਾ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Show comments