DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦਿਨ ਦਿਹਾੜੇ ਗੋਲੀ ਚੱਲੀ; ਕਾਂਗਰਸੀ ਕੌਂਸਲਰ ਦਾ ਚਾਚਾ ਜ਼ਖ਼ਮੀ

ਜਾਂਚ ਜਾਰੀ, ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ: ਡੀ ਅੈੱਸ ਪੀ

  • fb
  • twitter
  • whatsapp
  • whatsapp
featured-img featured-img
ਗੋਲੀ ਲੱਗਣ ਨਾਲ ਜ਼ਖਮੀ ਅਮਰਜੀਤ ਸਿੰਘ ਦਾ ਇਲਾਜ ਕਰਦੇ ਹੋਏ ਡਾਕਟਰ। -ਫੋਟੋ: ਮਿੰਟੂ
Advertisement

ਅੱਜ ਇਥੇ ਉਸ ਸਮੇਂ ਦਹਿਸ਼ਤ ਫ਼ੈਲ ਗਈ ਜਦੋਂ ਜਦੋਂ ਅਣਪਛਾਤੇ ਦੋ ਮੋਟਰਸਾਈਕਲ ਸਵਾਰਾਂ ਨੇ ਦਿਨ ਦਿਹਾੜੇ ਗੋਲੀਆਂ ਚਲਾ ਕੇ ਅਮਰਜੀਤ ਸਿੰਘ ਦਿਓ ਨੂੰ ਜ਼ਖਮੀ ਕਰ ਦਿੱਤਾ। ਅਮਰਜੀਤ ਸਿੰਘ ਦਿਓ ਵਾਰਡ ਨੰਬਰ 5 ਦੇ ਕਾਂਗਰਸੀ ਕੌਂਸਲਰ ਰਣਯੋਧ ਸਿੰਘ ਦਿਓ ਦੇ ਚਾਚਾ ਹਨ। ਗੋਲੀ ਉਨ੍ਹਾਂ ਦੇ ਮੋਢੇ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਡਾਕਟਰਾਂ ਨੇ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜ਼ਖਮੀ ਅਮਰਜੀਤ ਸਿੰਘ ਦਿਓ, ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਅਤੇ ਉਨ੍ਹਾਂ ਦੇ ਭਤੀਜੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਸਟੇਸ਼ਨ ਰੋਡ ਤੋਂ ਅਜਨਾਲਾ ਰੋਡ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਨ੍ਹਾਂ ਦੇ ਮੋਢੇ ਵਿੱਚ ਲੱਗਣ ਕਾਰਨ ਉਹ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ ਐੱਸ ਪੀ ਲਲਿਤ ਕੁਮਾਰ ਅਤੇ ਐੱਸ ਐੱਚ ਓ ਗੁਰਿੰਦਰ ਸਿੰਘ ਢਿੱਲੋਂ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲੀਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਵਾਰਦਾਤ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ। ਡੀ ਐੱਸ ਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement
Advertisement
×