ਪੱਤਰ ਪ੍ਰੇਰਕ
ਰਈਆ, 21 ਜੂਨ
ਵਡਾਲਾ ਰੋਡ ਬਾਬਾ ਬਕਾਲਾ ਡਰੇਨ ਦੇ ਪੁਲ ਨੇੜੇ ਮੋਟਰਸਾਈਕਲ ਅਤੇ ਆਲਟੋ ਕਾਰ ਵਿਚਾਲੇ ਟੱਕਰ ਹੋ ਗਈ, ਜਿਸ ਮਗਰੋਂ ਦੋਵਾਂ ਧਿਰਾਂ ਵਿੱਚ ਝਗੜਾ ਹੋ ਗਿਆ ਤੇ ਇੱਕ ਧਿਰ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ’ਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਭਜੀਤ ਸਿੰਘ ਵਾਸੀ ਦੋਲੋ ਨੰਗਲ ਨੇ ਦੱਸਿਆ ਕਿ ਉਹ ਜੋਬਨਦੀਪ ਨਾਲ ਬੀਤੀ ਰਾਤ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਕਿ ਇਕ ਆਲਟੋ ਕਾਰ ਨਾਲ ਉਸ ਦੀ ਟੱਕਰ ਹੋ ਗਈ। ਜੋਬਨਦੀਪ ਵੱਲੋਂ ਸੂਚਿਤ ਕਰਨ ’ਤੇ ਉਹ ਮੌਕੇ ’ਤੇ ਪਹੁੰਚੇ ਤਾਂ ਦੂਜੀ ਧਿਰ ਦੇ ਨੌਜਵਾਨਾਂ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਫਾਇਰ ਕਰਦੇ ਹੋਏ ਫ਼ਰਾਰ ਹੋ ਗਏ। ਇਸੇ ਦੌਰਾਨ ਰਿਸ਼ੀਵੰਤ ਸਿੰਘ (20) ਦੇ ਸਿਰ ਵਿਚ ਗੋਲੀ ਲੱਗ ਗਈ, ਜਿਸ ਨੂੰ ਅੰਮ੍ਰਿਤਸਰ ਅਮਨਦੀਪ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।