ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਆਗੂ ਦੇ ਘਰ ’ਤੇ ਗੋਲੀਆਂ ਚਲਾਈਆਂ, ਕਾਰ ਸਾੜੀ

ਕੇਸ ਦਰਜ, ਮੁਲਜ਼ਮਾਂ ਦੀ ਪੈੜ ਨੱਪਣ ਲਈ ਪੁਲੀਸ ਵੱਲੋਂ ਵੱਖ ਵੱਖ ਟਿਕਾਣਿਆਂ ’ਤੇ ਛਾਪੇਮਾਰੀ ਜਾਰੀ
‘ਆਪ’ ਆਗੂ ਸੁਖਵਿੰਦਰ ਸਿੰਘ ਛਿੰਦਾ ਦੀ ਸੜੀ ਹੋਈ ਕਾਰ।
Advertisement

ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਆਗੂ ਸੁਖਵਿੰਦਰ ਸਿੰਘ ਛਿੰਦਾ ਦੇ ਪਿੰਡ ਲਹਿਰਾ ਸਥਿਤ ਘਰ ’ਤੇ ਬੀਤੀ ਰਾਤ ਪਿੰਡ ਦੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਹਮਲਾਵਰ, ਜਿਨ੍ਹਾਂ ਦੀ ਗਿਣਤੀ ਅੱਧੀ ਦਰਜਨ ਦੇ ਕਰੀਬ ਦੱਸੀ ਜਾਂਦੀ ਹੈ, ਨੇ ਘਰ ਦੇ ਮੁੱਖ ਦਰਵਾਜ਼ੇ ’ਤੇ ਗੋਲੀਆਂ ਚਲਾਈਆਂ ਤੇ ਅੰਦਰ ਖੜ੍ਹੀ ਸਵਿਫਟ ਕਾਰ ਨੂੰ ਵੀ ਅੱਗ ਲਗਾ ਦਿੱਤੀ।

ਹਮਲੇ ਦੀ ਖਬਰ ਮਿਲਣ ਤੋਂ ਬਾਅਦ ਡੇਹਲੋਂ ਪੁਲੀਸ ਨੇ ਪਿੰਡ ਦੇ ਨੌਜਵਾਨ ਮਾਣਕ ਅਤੇ ਉਸ ਦੇ ਸਾਥੀਆਂ ਖਿਲਾਫ਼ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਅਸਿਸਟੈਂਟ ਕਮਿਸ਼ਨਰ ਪੁਲੀਸ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਛਿੰਦਾ ’ਤੇ ਮਾਣਕ ਨਾਮੀ ਨੌਜਵਾਨ ਅਤੇ ਉਸ ਦੇ ਸਾਥੀਆਂ ਵੱਲੋਂ ਗੋਲੀਆਂ ਚਲਾਉਣ ਤੇ ਕਾਰ ਨੂੰ ਅੱਗ ਲਗਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਮੁਲਜ਼ਮਾਂ ਦੀ ਪੈੜ ਨੱਪਣ ਲਈ ਵੱਖ ਵੱਖ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ।

Advertisement

ਉਧਰ ਆਪ ਆਗੂ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਮਰਥਨ ਦੇਣ ਅਤੇ ਇਲਾਕੇ ਦੇ ਨਸ਼ਾ ਤਸਕਰਾਂ ਵਿਰੁੱਧ ਖੁੱਲ੍ਹ ਕੇ ਬੋਲਣ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ।

Advertisement
Show comments