ਕਾਰ ਸਰਵਿਸ ਸਟੇਸ਼ਨ ’ਤੇ ਗੋਲੀਆਂ ਚੱਲੀਆਂ
ਸ਼ਹਿਰ ਦੇ ਮੁਹੱਲਾ ਐੱਸ ਏ ਐੱਸ ਨਗਰ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁਝ ਵਿਅਕਤੀਆਂ ਨੇ ਇਕ ਕਾਰ ਸਰਵਿਸ ਸਟੇਸ਼ਨ ’ਤੇ ਫਾਇਰਿੰਗ ਕਰ ਦਿੱਤੀ। ਘਟਨਾ ’ਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮੌਕੇ ’ਤੇ ਸਹਿਮ...
Advertisement
ਸ਼ਹਿਰ ਦੇ ਮੁਹੱਲਾ ਐੱਸ ਏ ਐੱਸ ਨਗਰ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁਝ ਵਿਅਕਤੀਆਂ ਨੇ ਇਕ ਕਾਰ ਸਰਵਿਸ ਸਟੇਸ਼ਨ ’ਤੇ ਫਾਇਰਿੰਗ ਕਰ ਦਿੱਤੀ। ਘਟਨਾ ’ਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮੌਕੇ ’ਤੇ ਸਹਿਮ ਦਾ ਮਾਹੌਲ ਬਣ ਗਿਆ। ਮੌਕੇ ’ਤੇ ਮੌਜੂਦ ਵਿਅਕਤੀਆਂ ਨੇ ਜਦੋਂ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੀ ਐਕਟਿਵਾ ਘਟਨਾ ਸਥਾਨ ’ਤੇ ਹੀ ਛੱਡ ਕੇ ਭੱਜ ਗਏ ਜਿਸ ਨੂੰ ਪੁਲੀਸ ਨੇ ਕਬਜ਼ੇ ’ਚ ਲੈ ਲਿਆ। ਐੱਸ ਐੱਸ ਪੀ ਸੰਦੀਪ ਮਲਿਕ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਹੋ ਚੁੱਕੀ ਹੈ ਤੇ ਉਨ੍ਹਾਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁੰਡਾਦਰਦੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Advertisement
Advertisement
