ਫਿ਼ਰੋਜ਼ਪੁਰ ’ਚ ਟਰੈਵਲ ਏਜੰਟ ’ਤੇ ਗੋਲੀਆਂ ਚਲਾਈਆਂ
ਇਸ ਸ਼ਹਿਰ ’ਚ ਅੱਜ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਮੀਗ੍ਰੇਸ਼ਨ ਏਜੰਸੀ ਦੇ ਮਾਲਕ ਰਾਹੁਲ ਕੱਕੜ ’ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾਈਆਂ। ਕੱਕੜ ਐਕਟਿਵਾ ’ਤੇ ਆਪਣੇ ਘਰ ਜਾ ਰਿਹਾ ਸੀ ਕਿ ਰਸਤੇ ’ਚ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸੇ...
Advertisement
ਇਸ ਸ਼ਹਿਰ ’ਚ ਅੱਜ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਮੀਗ੍ਰੇਸ਼ਨ ਏਜੰਸੀ ਦੇ ਮਾਲਕ ਰਾਹੁਲ ਕੱਕੜ ’ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾਈਆਂ। ਕੱਕੜ ਐਕਟਿਵਾ ’ਤੇ ਆਪਣੇ ਘਰ ਜਾ ਰਿਹਾ ਸੀ ਕਿ ਰਸਤੇ ’ਚ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ।
ਇਸੇ ਦੌਰਾਨ ਇੱਕ ਗੋਲੀ ਉਸ ਦੀ ਖੱਬੀ ਬਾਂਹ ’ਚ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਲਦੀ ਹੀ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Advertisement
Advertisement
×