ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 5 ਜੁਲਾਈ
ਇੱਥੇ ਅੱਜ ਦਿਨ ਦਿਹਾੜੇ ਮੋਗਾ ਦੀ ਅਦਾਲਤ ਦੇ ਬਾਹਰ ਪਾਰਕਿੰਗ ਵਿੱਚ ਹੋਈ ਗੈਂਗਵਾਰ ਵਿੱਚ ਦਸ-ਪੰਦਰਾਂ ਗੋਲੀਆਂ ਚੱਲੀਆਂ। ਇਸ ਦੌਰਾਨ ਕਿਸੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਦਸ ਪੰਦਰਾਂ ਵਿਅਕਤੀ ਤਿੰਨ ਚਾਰ ਕਾਰਾਂ ਵਿੱਚ ਸਵਾਰ ਹੋ ਕੇ ਆਏ ਅਤੇ ਫ਼ਾਇਰਿੰਗ ਸ਼ੁਰੂ ਹੋ ਗਈ। ਇਸ ਦੌਰਾਨ ਕਚਹਿਰੀਆਂ ਵਿੱਚ ਭਗਦੜ ਮਚ ਗਈ। ਕਾਰ ਦੇ ਸ਼ੀਸ਼ੇ ਟੁੱਟ ਗਏ ਪਰ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਸਬੰਧੀ ਮੋਗਾ ਦੇ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਖ਼ਿਲਾਫ਼ 2017 ਦਾ 307 ਦਾ ਮੁਕੱਦਮਾ ਚੱਲ ਰਿਹਾ ਸੀ। ਪੇਸ਼ੀ ਭੁਗਤਣ ਆਏ ਮੁਲਜ਼ਮਾਂ ਦੀ ਆਪਸੀ ਝਗੜੇ ਵਿੱਚ ਇੱਕ ਦੂਜੇ ’ਤੇ ਫ਼ਾਇਰੰਗ ਕੀਤੀ ਗਈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।