1988 ਦਾ ਰੋਡ ਰੇਜ ਕੇਸ

ਸਿੱਧੂ ਨੂੰ ਇਕ ਸਾਲ ਦੀ ਕੈਦ

ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਦੀ ਨਜ਼ਰਸਾਨੀ ਪਟੀਸ਼ਨ ’ਤੇ ਸੁਣਾਇਆ ਫ਼ੈਸਲਾ

ਸਿੱਧੂ ਨੂੰ ਇਕ ਸਾਲ ਦੀ ਕੈਦ

ਪਟਿਆਲਾ ’ਚ ਹਾਥੀ ’ਤੇ ਸਵਾਰ ਹੋਕੇ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਨਵਜੋਤ ਿਸੱਧੂ। -ਫੋਟੋ: ਪੀਟੀਆਈ

ਨਵੀਂ ਦਿੱਲੀ, 19 ਮਈ

ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ’ਚ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਸਟਿਸ ੲੇ ਐੱਮ ਖਾਨਵਿਲਕਰ ਅਤੇ ਐੱਸ ਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ ’ਤੇ ਪੀੜਤ ਪਰਿਵਾਰ ਵੱਲੋਂ ਦਾਖ਼ਲ ਨਜ਼ਰਸਾਨੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ। ਉਂਜ ਸਿਖਰਲੀ ਅਦਾਲਤ ਨੇ ਮਈ 2018 ’ਚ ਸਿੱਧੂ ਨੂੰ 65 ਸਾਲ ਦੇ ਇਕ ਵਿਅਕਤੀ ਨੂੰ ‘ਜਾਣਬੁੱਝ ਕੇ ਸੱਟ ਮਾਰਨ’ ਦਾ ਦੋਸ਼ੀ ਠਹਿਰਾਇਆ ਸੀ ਪਰ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਉਸ ਨੂੰ ਛੱਡ ਦਿੱਤਾ ਗਿਆ ਸੀ। ਬੈਂਚ ਨੇ ਅੱਜ ਫ਼ੈਸਲਾ ਸੁਣਾਉਂਦਿਆਂ ਕਿਹਾ,‘‘ਸਾਨੂੰ ਲਗਦਾ ਹੈ ਕਿ ਰਿਕਾਰਡ ’ਚ ਇਕ ਖਾਮੀ ਸਪੱਸ਼ਟ ਹੈ। ਇਸ ਲਈ ਅਸੀਂ ਸਜ਼ਾ ਦੇ ਮੁੱਦੇ ’ਤੇ ਨਜ਼ਰਸਾਨੀ ਅਰਜ਼ੀ ਨੂੰ ਮਨਜ਼ੂਰ ਕੀਤਾ ਹੈ। ਲਾੲੇ ਗਏ ਜੁਰਮਾਨੇ ਤੋਂ ਇਲਾਵਾ ਅਸੀਂ ਇਕ ਸਾਲ ਜੇਲ੍ਹ ਦੀ ਸਜ਼ਾ ਦੇਣਾ ਠੀਕ ਸਮਝਦੇ ਹਾਂ।’’ ਸਤੰਬਰ 2018 ’ਚ ਸਿਖਰਲੀ ਅਦਾਲਤ ਮਾਰੇ ਗਏ ਬਜ਼ੁਰਗ ਦੇ ਪਰਿਵਾਰ ਵੱਲੋਂ ਦਾਖ਼ਲ ਕੀਤੀ ਗਈ ਨਜ਼ਰਸਾਨੀ ਪਟੀਸ਼ਨ ’ਤੇ ਵਿਚਾਰ ਕਰਨ ਲਈ ਰਾਜ਼ੀ ਹੋ ਗਈ ਸੀ ਅਤੇ ਨੋਟਿਸ ਜਾਰੀ ਕੀਤਾ ਸੀ ਜੋ ਸਜ਼ਾ ਦੀ ਮਿਆਦ ਤੱਕ ਸੀਮਤ ਸੀ। ਸੁਪਰੀਮ ਕੋਰਟ ਨੇ ਪਹਿਲਾਂ ਵੀ ਸਿੱਧੂ ਨੂੰ ਉਸ ਅਰਜ਼ੀ ’ਤੇ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ ਜਿਸ ’ਚ ਕਿਹਾ ਗਿਆ ਸੀ ਕਿ ਕੇਸ ’ਚ ਉਸ ਦੀ ਸਜ਼ਾ ਸਿਰਫ਼ ਜਾਣਬੁੱਝ ਕੇ ਸੱਟ ਮਾਰਨ ਦੇ ਛੋਟੇ ਜਿਹੇ ਜੁਰਮ ਲਈ ਨਹੀਂ ਹੋਣੀ ਚਾਹੀਦੀ ਸੀ। ਸਿੱਧੂ ਨੇ 25 ਮਾਰਚ ਨੂੰ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਉਸ ਨੂੰ ਦਿੱਤੀ ਗਈ ਸਜ਼ਾ ਦੀ ਸਮੀਖਿਆ ਨਾਲ ਸਬੰਧਤ ਮਾਮਲੇ ’ਚ ਨੋਟਿਸ ਦਾ ਘੇਰਾ ਵਧਾਉਣ ਦੀ ਬੇਨਤੀ ਕਰਨ ਵਾਲੀ ਅਰਜ਼ੀ ਪ੍ਰਕਿਰਿਆ ਦੀ ਦੁਰਵਰਤੋਂ ਹੈ। ਸਿੱਧੂ ਨੇ ਕਿਹਾ ਸੀ ਕਿ ਸਿਖਰਲੀ ਅਦਾਲਤ ਨੇ ਸਮੀਖਿਆ ਪਟੀਸ਼ਨਾਂ ਦੀ ਸਮੱਗਰੀ ਦਾ ਧਿਆਨ ਨਾਲ ਅਧਿਐਨ ਕਰਨ ਤੋਂ ਬਾਅਦ ਸਜ਼ਾ ਦੀ ਮਿਆਦ ਤੱਕ ਇਸ ਦਾ ਘੇਰਾ ਸੀਮਤ ਕਰ ਦਿੱਤਾ ਹੈ। ਆਪਣੇ ਜਵਾਬ ’ਚ ਉਨ੍ਹਾਂ ਕਿਹਾ ਸੀ,‘‘ਇਹ ਤੈਅ ਹੈ ਕਿ ਜਦੋਂ ਵੀ ਅਦਾਲਤ ਸਜ਼ਾ ਨੂੰ ਸੀਮਤ ਕਰਨ ਲਈ ਹੁਕਮ ਜਾਰੀ ਕਰਦੀ ਹੈ, ਉਦੋਂ ਤੱਕ ਸਿਰਫ਼ ਉਸ ਪ੍ਰਭਾਵ ਲਈ ਦਲੀਲਾਂ ਸੁਣੀਆਂ ਜਾਣਗੀਆਂ ਜਦੋਂ ਤੱਕ ਕਿ ਕੁਝ ਅਸਾਧਾਰਨ ਹਾਲਾਤ/ਸਮੱਗਰੀ ਅਦਾਲਤ ਨੂੰ ਨਹੀਂ ਦਿਖਾਈ ਜਾਂਦੀ ਹੈ। ਮੌਜੂਦਾ ਅਰਜ਼ੀਆਂ ਦੀ ਸਮੱਗਰੀ ਸਿਰਫ਼ ਖਾਰਜ ਕੀਤੀਆਂ ਗਈਆਂ ਦਲੀਲਾਂ ਨੂੰ ਦੁਹਰਾਉਂਦੀ ਹੈ ਅਤੇ ਇਸ ਅਦਾਲਤ ਨੂੰ ਸਾਰੇ ਪਹਿਲੂਆਂ ’ਤੇ ਦਖ਼ਲ ਦੇਣ ਲਈ ਕੋਈ ਅਸਾਧਾਰਨ ਸਮੱਗਰੀ ਨਹੀਂ ਦਿਖਾਉਂਦੀ ਹੈ।’’ ਇਸ ’ਚ ਕਿਹਾ ਗਿਆ ਸੀ ਕਿ ਸਿਖਰਲੀ ਅਦਾਲਤ ਨੇ ਮੈਡੀਕਲ ਸਬੂਤਾਂ ਸਮੇਤ ਰਿਕਾਰਡ ’ਚ ਮੌਜੂਦ ਸਾਰੇ ਸਬੂਤਾਂ ਦਾ ਅਧਿਐਨ ਕੀਤਾ ਤਾਂ ਜੋ ਇਹ ਸਿੱਟਾ ਕੱਢਿਆ ਜਾ ਸਕੇ ਕਿ ਗੁਰਨਾਮ ਸਿੰਘ ਦੀ ਮੌਤ ਦੇ ਕਾਰਨ ਦਾ ਪਤਾ ਨਹੀਂ ਲਗਾਇਆ ਜਾ ਸਕਿਆ। ਸਿੱਧੂ ਨੇ ਕਿਹਾ ਸੀ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ‘ਮੌਤ ਪ੍ਰਤੀਵਾਦੀ (ਸਿੱਧੂ) ਦੇ ਇਕ ਵਾਰ ਨਾਲ ਹੋਈ ਸੀ ਅਤੇ ਇਸ ਅਦਾਲਤ ਨੇ ਸਹੀ ਸਿੱਟਾ ਕੱਢਿਆ ਕਿ ਇਹ ਕੇਸ ਧਾਰਾ 323 ਤਹਿਤ ਆਵੇਗਾ।’ ਆਈਪੀਸੀ ਦੀ ਧਾਰਾ 323 (ਜਾਣਬੁੱਝ ਕੇ ਸੱਟ ਮਾਰਨ) ਤਹਿਤ ਜ਼ਿਆਦਾ ਤੋਂ ਜ਼ਿਆਦਾ ਇਕ ਸਾਲ ਤੱਕ ਦੀ ਕੈਦ ਜਾਂ ਇਕ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਹੋ ਸਕਦੀਆਂ ਹਨ। ਸੁਪਰੀਮ ਕੋਰਟ ਨੇ 15 ਮਈ, 2018 ਨੂੰ ਸਿੱਧੂ ਨੂੰ ਗੈਰ ਇਰਾਦਤਨ ਹੱਤਿਆ ਦਾ ਦੋਸ਼ੀ ਠਹਿਰਾਉਣ ਅਤੇ ਮਾਮਲੇ ’ਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਉਣ ਦੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਖਾਰਜ ਕਰ ਦਿੱਤਾ ਸੀ ਪਰ ਉਸ ਨੇ ਉਨ੍ਹਾਂ ਨੂੰ ਇਕ ਸੀਨੀਅਰ ਸਿਟੀਜ਼ਨ ਨੂੰ ਸੱਟ ਮਾਰਨ ਦਾ ਦੋਸ਼ੀ ਠਹਿਰਾਇਆ ਸੀ। ਸਿਖਰਲੀ ਅਦਾਲਤ ਨੇ ਸਿੱਧੂ ਦੇ ਸਹਿਯੋਗੀ ਰੁਪਿੰਦਰ ਸਿੰਘ ਸੰਧੂ ਨੂੰ ਵੀ ਸਾਰੇ ਦੋਸ਼ਾਂ ਤੋਂ ਇਹ ਆਖਦਿਆਂ ਬਰੀ ਕਰ ਦਿੱਤਾ ਸੀ ਕਿ ਦਸੰਬਰ 1988 ’ਚ ਜੁਰਮ ਸਮੇਂ ਸਿੱਧੂ ਨਾਲ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਭਰੋਸੇਯੋਗ ਸਬੂਤ ਨਹੀਂ ਹੈ। ਬਾਅਦ ’ਚ ਸਤੰਬਰ 2018 ’ਚ ਸਿਖਰਲੀ ਅਦਾਲਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਾਖ਼ਲ ਨਜ਼ਰਸਾਨੀ ਪਟੀਸ਼ਨ ’ਤੇ ਵਿਚਾਰ ਕਰਨ ਲਈ ਰਾਜ਼ੀ ਹੋ ਗਈ ਸੀ। ਮੁਕੱਦਮਾ ਕਰਨ ਵਾਲੀ ਧਿਰ ਮੁਤਾਬਕ ਸਿੱਧੂ ਅਤੇ ਸੰਧੂ 27 ਦਸੰਬਰ, 1988 ਨੂੰ ਪਟਿਆਲਾ ਦੇ ਸ਼ੇਰਾਂਵਾਲਾ ਗੇਟ ਨੇੜੇ ਸੜਕ ’ਤੇ ਖੜ੍ਹੀ ਇਕ ਜਿਪਸੀ ’ਚ ਸਵਾਰ ਸਨ। ਉਸ ਸਮੇਂ ਗੁਰਨਾਮ ਸਿੰਘ ਅਤੇ ਦੋ ਹੋਰ ਵਿਅਕਤੀ ਪੈਸੇ ਕਢਵਾਉਣ ਲਈ ਬੈਂਕ ਜਾ ਰਹੇ ਸਨ। ਜਦੋਂ ਉਹ ਕਰਾਸਿੰਗ ’ਤੇ ਪਹੁੰਚੇ ਤਾਂ ਮਾਰੂਤੀ ਕਾਰ ਚਲਾ ਰਹੇ ਗੁਰਨਾਮ ਸਿੰਘ ਨੇ ਸਿੱਧੂ ਅਤੇ ਸੰਧੂ ਨੂੰ ਜਿਪਸੀ ਰਾਹ ’ਚੋਂ ਹਟਾਉਣ ਲਈ ਕਿਹਾ। ਇਸ ਮਗਰੋਂ ਦੋਵੇਂ ਧਿਰਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ ਅਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ। ਗੁਰਨਾਮ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ ਸੀ। ਸਤੰਬਰ 1999 ’ਚ ਹੇਠਲੀ ਅਦਾਲਤ ਨੇ ਸਿੱਧੂ ਨੂੰ ਹੱਤਿਆ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ ਹਾਈ ਕੋਰਟ ਨੇ ਫ਼ੈਸਲੇ ਨੂੰ ਪਲਟ ਦਿੱਤਾ ਸੀ। ਦੋਹਾਂ ਨੂੰ ਤਿੰਨ-ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਕ-ਇਕ ਲੱਖ ਰੁਪਏ ਦਾ ਜੁਰਮਾਨਾ ਵੀ ਠੋਕਿਆ ਗਿਆ ਸੀ। -ਪੀਟੀਆਈ

ਕਾਨੂੰਨ ਦਾ ਸਨਮਾਨ ਕਰਾਂਗਾ: ਸਿੱਧੂ

ਚੰਡੀਗੜ੍ਹ: ਸੁਪਰੀਮ ਕੋਰਟ ਵੱਲੋਂ 1988 ਦੇ ਰੋਡ ਰੇਜ ਕੇਸ ’ਚ ਇਕ ਸਾਲ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਦੇ ਤੁਰੰਤ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਕਾਨੂੰਨ ਦਾ ਸਨਮਾਨ ਕਰਨਗੇ। ਫ਼ੈਸਲਾ ਆਉਣ ਸਮੇਂ ਸਿੱਧੂ ਪਟਿਆਲਾ ’ਚ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ’ਚ ਹਿੱਸਾ ਲੈ ਰਹੇ ਸਨ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਅਦਾਲਤੀ ਫ਼ੈਸਲਾ ਸਿਰ ਮੱਥੇ ’ਤੇ। ਉਨ੍ਹਾਂ ਕਿਹਾ ਕਿ ਭਾਰਤ ਦਾ ਵਸਨੀਕ ਹੋਣ ਨਾਤੇ ਉਹ ਨਿਆਂਪਾਲਿਕਾ ਦਾ ਸਤਿਕਾਰ ਕਰਦੇ ਹਨ। -ਪੀਟੀਆਈ 

ਹੱਥ ਵੀ ਬਣ ਸਕਦਾ ਹੈ ‘ਹਥਿਆਰ’ 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਕਰੀਬ 34 ਸਾਲ ਪੁਰਾਣੇ ਰੋਡ ਰੇਜ ਕੇਸ ’ਚ  ਇਕ ਸਾਲ ਕੈਦ ਬਾਮੁਸ਼ੱਕਤ ਦੀ ਸਜ਼ਾ ਸੁਣਾਉਂਦਿਆਂ ਕਿਹਾ ਕਿ ਜਦੋਂ ਕਦੇ ਕੋਈ ਮੁੱਕੇਬਾਜ਼, ਪਹਿਲਵਾਨ, ਕ੍ਰਿਕਟਰ ਜਾਂ ਪੂਰੀ ਤਰ੍ਹਾਂ ਫਿਟ ਵਿਅਕਤੀ ਘਸੁੰਨ ਮਾਰਦਾ ਹੈ ਤਾਂ ਹੱਥ ਆਪਣੇ ਆਪ ਵਿੱਚ ਹੀ ਇਕ ‘ਹਥਿਆਰ’ ਹੋ ਸਕਦਾ ਹੈ। ਬੈਂਚ ਨੇ 24 ਸਫ਼ਿਆਂ ਦੇ ਫੈਸਲੇ ਵਿੱਚ ਕਿਹਾ ਕਿ ਇਸ ਕੇਸ ਵਿੱਚ (ਘਸੁੰਨ ਨਾਲ) ਜੋ ਝਟਕਾ ਲੱਗਾ ਹੈ, ਉਹ ਸਰੀਰਕ ਤੌਰ ’ਤੇ ਕਿਸੇ ਵਿਅਕਤੀ ਨੂੰ ਨਹੀਂ ਬਲਕਿ  65 ਸਾਲ ਦੇ ਵਿਅਕਤੀ ਨੂੰ ਲੱਗਾ ਹੈ, ਜਿਸ ਦੀ ਉਮਰ ਉਸ ਸਮੇਂ ਕ੍ਰਿਕਟਰ ਤੋਂ ਦੁੱਗਣੀ ਸੀ ਤੇ ਸਿੱਧੂ ਇਹ ਨਹੀਂ ਕਹਿ ਸਕਦੇ ਕਿ ਉਹ ਘਸੁੰਨ ਦੇ ਅਸਰ ਬਾਰੇ ਨਹੀਂ ਜਾਣਦੇ ਸੀ ਜਾਂ ਇਸ ਪਹਿਲੂ ਤੋਂ ਅਨਜਾਣ ਸਨ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All