ਚੰਡੀਗੜ੍ਹ, 9 ਜਨਵਰੀ
ਪੰਜਾਬ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੇ ਵਿਧਾਨ ਸਭਾ ਚੋਣਾਂ ਲਈ ਐਤਵਾਰ ਨੂੰ ਪਾਰਟੀ ਦੇ ਡਿਜੀਟਲ ਪ੍ਰਚਾਰ ਸਿਸਟਮ ਨੂੰ ਲਾਂਚ ਕੀਤਾ। ਜ਼ਿਕਰਯੋਗ ਹੈ ਕਿ ਕੋਵਿਡ ਕੇਸ ਵਧਣ ਕਾਰਨ ਚੋਣ ਕਮਿਸ਼ਨ ਨੇ 15 ਜਨਵਰੀ ਤਕ ਜਨਤਕ ਰੈਲੀਆਂ ’ਤੇ ਪਾਬੰਦੀ ਲਗਾਈ ਹੋਈ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਡਿਜੀਟਾਈਜ਼ੇਸ਼ਨ ਦੀ ਮਹੱਤਤਾ ਅਤੇ ਵੋਟਰਾਂ ਨਾਲ ਵਰਚੁੱਅਲ ਢੰਗ ਨਾਲ ਰਾਬਤਾ ਸਾਧਣ ’ਤੇ ਜ਼ੋਰ ਦਿੱਤਾ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਦੋਂ ਕੀਤਾ ਜਾਵੇਗਾ ਤਾਂ ਉਨ੍ਹਾਂ ਕਿਹਾ ਕਿ ਇਹ ਐਲਾਨ ਛੇਤੀ ਹੀ ਹੋਵੇਗਾ। -ਪੀਟੀਆਈ