ਜੋਗਿੰਦਰ ਸਿੰਘ ਮਾਨ
ਮਾਨਸਾ, 23 ਜੁਲਾਈ
ਦਿੱਲੀ ਤੋਂ ਲਿਆਂਦੇ ਅੰਕਿਤ ਸੇਰਸਾ ਅਤੇ ਸਚਿਨ ਚੌਧਰੀ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਚ ਮੈਡੀਕਲ ਮੁਆਇਨਾ ਕਰਾਉਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਦੋਵਾਂ ਨੂੰ 5 ਦਿਨ ਲਈ ਪੁਲੀਸ ਰਿਮਾਂਡ ਉਤੇ ਭੇਜਿਆ ਗਿਆ ਹੈ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਦੱਸਿਆ ਕਿ ਹੁਣ ਉਨ੍ਹਾਂ ਨੂੰ 28 ਜੁਲਾਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਫਿਲਹਾਲ ਉਨ੍ਹਾਂ ਨੂੰ ਮਾਨਸਾ ਦੇ ਸੀਆਈਏ ਪੁਲੀਸ ਸਟੇਸ਼ਨ ਵਿਖੇ ਹੀ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਪੰਜਾਬ ਪੁਲੀਸ ਨੂੰ ਸਭ ਤੋਂ ਛੋਟੀ ਉਮਰ ਦੇ ਸ਼ੂਟਰ ਅੰਕਿਤ ਸੇਰਸਾ (19) ਅਤੇ ਸਚਿਨ ਚੌਧਰੀ ਉਰਫ਼ ਸਚਿਨ ਭਵਾਨੀ ਦਾ 9 ਦਿਨ ਪਹਿਲਾਂ ਟਰਾਂਜ਼ਿਟ ਰਿਮਾਂਡ ਦੇਣ ਤੋਂ ਮਗਰੋਂ ਮਾਨਸਾ ਲਿਆਂਦਾ ਗਿਆ ਸੀ।