Sidhu Moosewala Murder: ਮੂਸੇਵਾਲਾ ਕਤਲ ਕੇਸ ਦੀ ਸੁਣਵਾਈ 28 ਅਗਸਤ ਤੱਕ ਮੁਲਤਵੀ
ਬਲਕੌਰ ਸਿੰਘ ਅਦਾਲਤ ਵਿਚ ਹਾਜ਼ਰ ਨਾ ਹੋਏ
Sidhu Moosewala Murder: ਮਾਨਸਾ ਦੀ ਇੱਕ ਅਦਾਲਤ ਨੇ ਅੱਜ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ 28 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਵਕੀਲ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਜਾਂਚ ਅਧਿਕਾਰੀ ਗੁਰਲਾਲ ਸਿੰਘ ਅਤੇ ਹੈੱਡ ਕਾਂਸਟੇਬਲ ਬਲਤੇਜ ਸਿੰਘ ਦੇ ਬਿਆਨ ਪੂਰੇ ਦਰਜ ਨਹੀਂ ਹੋ ਸਕੇ।
ਬਲਕੌਰ ਸਿੰਘ ਅਦਾਲਤ ਵਿੱਚ ਮੌਜੂਦ ਨਹੀਂ ਸਨ ਅਤੇ ਉਨ੍ਹਾਂ ਦੇ ਬਿਆਨ ਅਜੇ ਅਧੂਰੇ ਹਨ। ਚਾਰ ਮੁਲਜ਼ਮ ਆਪ ਅਦਾਲਤ ਵਿੱਚ ਪੇਸ਼ ਹੋਏ, ਜਦੋਂ ਕਿ ਬਾਕੀ ਮੁਲਜ਼ਮ ਵੱਖ-ਵੱਖ ਜੇਲ੍ਹਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ।
ਇਸ ਤੋਂ ਪਹਿਲਾਂ ਮਈ ਵਿਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਪੇਸ਼ੀ ਦੌਰਾਨ 11 ਗਵਾਹਾਂ ਨੂੰ ਗਵਾਹੀ ਦੇਣ ਲਈ ਤਲਬ ਕੀਤਾ ਗਿਆ ਸੀ ਪ੍ਰੰਤੂ ਤਿੰਨ ਜਣਿਆਂ ਦੀ ਗਵਾਹੀ ਹੋਈ, ਜਦੋਂ ਕਿ ਸਿੱਧੂ ਮੂਸੇਵਾਲਾ ਪੱਖ ਵੱਲੋਂ ਪੁਲੀਸ ਤੋਂ ਕੁੱਝ ਵਿਅਕਤੀ ਦੀ ਸਟੇਟਸ ਰਿਪੋਰਟ ਵੀ ਮੰਗੀ ਗਈ। ਸੁਣਵਾਈ ਦੌਰਾਨ ਨਾਮਜ਼ਦ ਜੀਵਨਜੋਤ ਜਗਨੂੰ ਨੂੰ ਸਬੂਤਾਂ ਦੀ ਘਾਟ ਕਾਰਨ ਬੇਗੁਨਾਹ ਐਲਾਨਿਆ ਗਿਆ ਹੈ,
ਜ਼ਿਕਰਯੋਗ ਹੈ ਕਿ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ 29 ਮਈ, 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

