ਸਿੱਧੂ ਮੂਸੇਵਾਲਾ ਦੇ ਲੜਣਗੇ ਵਿਧਾਨਸਭਾ ਚੋਣਾਂ; ਕਿਹਾ- ‘ਜਿਤਾਂਗੇ ਜ਼ਰੂਰ਼’
Assembly Elections:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਐਤਵਾਰ ਨੂੰ ਮਾਨਸਾ ਵਿੱਚ ਇੱਕ ਸਮਾਗਮ ਵਿੱਚ ਐਲਾਨ ਕੀਤਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਲੜਨਗੇ।
ਬਲਕੌਰ ਸਿੰਘ ਨੇ ਕਿਹਾ, “ਮੈਂ ਚੋਣਾਂ ਲੜਾਂਗਾ ਅਤੇ ਜਿੱਤਾਂਗਾ। ਮੈਨੂੰ ਤੁਹਾਡੇ ਸਮਰਥਨ ਦੀ ਲੋੜ ਹੈ। ਕੋਈ ਗਲਤਫਹਿਮੀ ਨਾ ਰੱਖੋ, ਅਸੀਂ ਪੂਰੀ ਤਾਕਤ ਨਾਲ ਚੋਣਾਂ ਲੜਾਂਗੇ।”
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਨੇੜਲੇ ਸਬੰਧਾਂ ਕਾਰਨ ਉਨ੍ਹਾਂ ਨੂੰ ਕਾਂਗਰਸ ਦੀ ਟਿਕਟ ਮਿਲਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਬਲਕੌਰ ਸਿੰਘ ਵੱਲੋਂ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜਨ ਦੀਆਂ ਚਰਚਾਵਾਂ ਸਨ ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇਸ ਵਾਰ ਚੋਣ ਨਹੀਂ ਲੜਨਗੇ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇਵਾਲਾ ਨੇ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨ ਦਾ ਸੁਪਨਾ ਦੇਖਿਆ ਸੀ।
ਉਨ੍ਹਾਂ ਭਾਵੁਕ ਹੁੰਦਿਆ ਕਿਹਾ, “ਹੁਣ ਅਸੀਂ ਆਪਣੇ ਦਿਲਾਂ ਵਿੱਚ ਸਿੱਧੂ ਦੀ ਛਵੀ ਲੈ ਕੇ ਵਿਧਾਨ ਸਭਾ ਵੱਲ ਕੂਚ ਕਰਾਂਗੇ। ਅਗਲੀ ਲੜਾਈ ਬਹੁਤ ਵੱਡੀ ਹੈ ਪਰ ਅਸੀਂ ਇਸ ਨੂੰ ਲੜਨ ਲਈ ਤਿਆਰ ਹਾਂ।”
ਉਨ੍ਹਾਂ ਇਹ ਵੀ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਤੋਂ ਬਾਅਦ, ਉਨ੍ਹਾਂ ਨੂੰ ਡਰ ਸੀ ਕਿ ਲੋਕ ਉਨ੍ਹਾਂ ਨੂੰ ਭੁੱਲ ਜਾਣਗੇ ਪਰ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਲੋਕ ਅਜੇ ਵੀ ਉਨ੍ਹਾਂ ਨੂੰ ਆਪਣੇ ਦਿਲਾਂ ਵਿੱਚ ਰੱਖਦੇ ਹਨ।
ਬਲਕੌਰ ਸਿੰਘ ਨੇ ਕਿਹਾ, “ਮੈਂ ਤੁਹਾਨੂੰ ਵਾਅਦਾ ਕਰਦਾ ਹਾਂ ਕਿ ਭਾਵੇਂ ਅਸੀਂ ਨਿਹੱਥੇ ਹਾਂ, ਅਸੀਂ ਕਮਜ਼ੋਰ ਨਹੀਂ ਹਾਂ। ਤੁਸੀਂ ਸਾਰੇ ਮਜ਼ਬੂਤ ਰਹੋ। ਮੈਨੂੰ ਕਿਸੇ ਹੋਰ ਦੀ ਲੋੜ ਨਹੀਂ ਹੈ, ਮੈਨੂੰ ਸਿਰਫ਼ ਤੁਹਾਡੇ ਸਮਰਥਨ ਦੀ ਲੋੜ ਹੈ।”
ਇਹ ਧਿਆਨ ਦੇਣ ਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਵਿਧਾਨ ਸਭਾ ਚੋਣਾਂ ਲੜੀਆਂ ਸਨ ਪਰ ਹਾਰ ਦਾ ਸਾਹਮਣਾ ਕਰਨਾ ਪਿਆ।
ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੇ ਸਿੰਗਲਾ ਨੇ 63,323 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਡਾ. ਵਿਜੇ ਸਿੰਗਲਾ ਨੂੰ ਇੱਕ ਲੱਖ (100023) ਤੋਂ ਵੱਧ ਵੋਟਾਂ ਮਿਲੀਆਂ, ਜਦੋਂ ਕਿ ਸਿੱਧੂ ਨੂੰ ਸਿਰਫ਼ 36,700 ਵੋਟਾਂ ਮਿਲੀਆਂ। 2021 ਵਿੱਚ ਸਿੱਧੂ ਮੂਸੇਵਾਲਾ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ, ਪੰਜਾਬ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਯੂਥ ਆਈਕਨ ਦੱਸਿਆ।