ਪੱਤਰ ਪ੍ਰੇਰਕ
ਮਾਨਸਾ, 26 ਅਗਸਤ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸੰਗੀਤਕਾਰ ਸਲੀਮ ਮਰਚੈਂਟ ਵੱਲੋਂ ਗੀਤ ‘ਜਾਂਦੀ ਵਾਰ’ ਰਿਲੀਜ਼ ਕੀਤੇ ਜਾਣ ’ਤੇ ਇਤਰਾਜ਼ ਜਤਾਉਂਦਿਆਂ ਇਸ ਦੀ ਰਿਲੀਜ਼ ਰੋਕਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗੀਤ ਦਾ ਵਪਾਰੀਕਰਨ ਗ਼ੈਰਕਾਨੂੰਨੀ ਹੈ। ਸਲੀਮ ਮਰਚੈਂਟ ਨੇ ਇਹ ਗੀਤ 2 ਸਤੰਬਰ ਨੂੰ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਸਿੱੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਗੀਤ ਰਿਲੀਜ਼ ਕੀਤਾ ਜਾਂਦਾ ਹੈ ਤਾਂ ਸੰਗੀਤਕਾਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।