
ਮਾਨਸਾ, 26 ਮਾਰਚ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ। ਮੂਸੇਵਾਲਾ ਦੇ ਪਿਤਾ ਨੇ ਦੋਸ਼ ਲਗਾਇਆ, ‘ਮੈਨੂੰ ਰਾਜਸਥਾਨ ਤੋਂ ਈਮੇਲ ’ਤੇ ਧਮਕੀ ਮਿਲੀ ਹੈ ਕਿ ਮੈਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ, ਇਸ ਲਈ ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਓ।’ ਇਸ ਤੋਂ ਪਹਿਲਾਂ ਵੀ ਬਲਕੌਰ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ ਜਿਸ ਵਿਚ ਕਿਹਾ ਗਿਆ ਸੀ ਕਿ ਉਸ ਨੂੰ 25 ਅਪਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਕੀ ਗਲਤ ਕਰ ਰਿਹਾ ਹੈ। ਕੀ ਉਸ ਨੂੰ ਆਪਣੇ ਪੁੱਤਰ ਦਾ ਕੇਸ ਨਹੀਂ ਲੜਨਾ ਚਾਹੀਦਾ। ਉਸ ਨੂੰ 18, 24 ਅਤੇ 27 ਫਰਵਰੀ ਨੂੰ ਧਮਕੀ ਦਿੱਤੀ ਗਈ ਸੀ। ਪੁਲੀਸ ਅਨੁਸਾਰ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 7 ਮਾਰਚ ਨੂੰ ਬਲਕੌਰ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਦੇ ਕੇ ਮੂਸੇਵਾਲਾ ਦੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ