ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੱਧੂ ਮੂਸੇਵਾਲਾ ਦੇ ਪਰਿਵਾਰ ਦਾ ਮੈਨੇਜਰ ਨਾਲ ਵਿਵਾਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਵੱਖ-ਵੱਖ ਸ਼ਹਿਰਾਂ ਅਤੇ ਵਿਦੇਸ਼ਾਂ ਵਿੱਚ ਕਰਵਾਏ ਪ੍ਰੋਗਰਾਮਾਂ ਦੇ ਪੈਸੇ ਨੂੰ ਲੈ ਕੇ ਮੂਸੇਵਾਲਾ ਦੇ ਮੈਨੇਜਰ ਨਾਲ ਪਰਿਵਾਰ ਦਾ ਵਿਵਾਦ ਛਿੜ ਗਿਆ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਡੀਜੀਪੀ ਪੰਜਾਬ ਨੂੰ ਪੱਤਰ...
Advertisement

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਵੱਖ-ਵੱਖ ਸ਼ਹਿਰਾਂ ਅਤੇ ਵਿਦੇਸ਼ਾਂ ਵਿੱਚ ਕਰਵਾਏ ਪ੍ਰੋਗਰਾਮਾਂ ਦੇ ਪੈਸੇ ਨੂੰ ਲੈ ਕੇ ਮੂਸੇਵਾਲਾ ਦੇ ਮੈਨੇਜਰ ਨਾਲ ਪਰਿਵਾਰ ਦਾ ਵਿਵਾਦ ਛਿੜ ਗਿਆ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਡੀਜੀਪੀ ਪੰਜਾਬ ਨੂੰ ਪੱਤਰ ਲਿਖ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲੀਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਪ੍ਰੋਗਰਾਮਾਂ ਦਾ ਕਰੋੜਾਂ ਰੁਪਏ ਦਾ ਕਾਰੋਬਾਰ ਹੋਣ ਦਾ ਅਨੁਮਾਨ ਹੈ, ਪਰ ਉਨ੍ਹਾਂ ਵੱਲੋਂ ਇਕੱਠੇ ਕੀਤੇ ਰਿਕਾਰਡ ਅਨੁਸਾਰ ਲਗਪਗ 37 ਕਰੋੜ ਰੁਪਏ ਹੈ, ਜੇ ਪੂਰਾ ਰਿਕਾਰਡ ਦੇਖਿਆ ਜਾਵੇ ਤਾਂ ਇਹ ਰਕਮ ਇਸ ਤੋਂ ਵੱਧ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਟਰੱਸਟ ਨਾਲ ਗੱਲ ਕਰ ਰਹੇ ਹਨ ਅਤੇ ਇਸ ਦਾ ਹਿਸਾਬ ਮੰਗ ਰਹੇ ਹਨ ਪਰ ਕੋਈ ਜਾਣਕਾਰੀ ਨਹੀਂ ਦੇ ਰਿਹਾ।

Advertisement
Advertisement