Sidhu Moosewala ਦੇ ਮਾਪਿਆਂ ਨੇ ਛੋਟੇ ਪੁੱਤ ਸ਼ੁਭਦੀਪ ਦੀ ਤਸਵੀਰ ਸ਼ੇਅਰ ਕੀਤੀ
Sidhu Moosewala's parents share adorable photo of younger son Shubhdeep
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 08 ਨਵੰਬਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ(Sidhu Moosewala) ਦੇ ਮਾਤਾ-ਪਿਤਾ ਨੇ ਆਪਣੇ ਛੋਟੇ ਪੁੱਤਰ ਸ਼ੁਭਦੀਪ ਦੀ ਇਕ ਪਿਆਰੀ ਤਸਵੀਰ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ।
ਜਿਸ ਦੇ ਕੈਪਸ਼ਨ ਵਿੱਚ ਉਨ੍ਹਾਂ ਨੇ ਇੱਕ ਹੋਰ ਪੁੱਤਰ ਦੀ ਅਸੀਸ ਦੇਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸ਼ੁਭਦੀਪ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ਜਿਸ ਵਿੱਚ ਉਹ ਹਲਕੇ ਗੁਲਾਬੀ ਰੰਗ ਦੀ ਪੱਗ ਬੰਨ੍ਹੀ ਨਜ਼ਰ ਆ ਰਿਹਾ ਹੈ।
ਵੀਡੀਓ ਵਿੱਚ ਸਿੱਧੂ ਮੂਸੇਵਾਲਾ ਦੀ ਇੱਕ ਤਸਵੀਰ ਵੀ ਦਿਖਾਈ ਦੇ ਰਹੀ ਹੈ ਜਦੋਂ ਉਹ ਸ਼ਾਇਦ ਸ਼ੁਭਦੀਪ ਦੇ ਬਰਾਬਰ ਦਾ ਸੀ। ਇੰਸਟਗ੍ਰਾਮ ’ਤੇ ਸਾਂਝੀ ਕੀਤੀ ਕਲਿੱਪ ਵਿੱਚ ਬਲਕੌਰ ਸਿੰਘ ਅਤੇ ਚਰਨ ਕੌਰ ਦੀਆਂ ਕਈ ਤਸਵੀਰਾਂ ਦਿਖਾਈ ਦੇ ਰਹੀਆਂ ਹਨ, ਜਿਸ ਤੋਂ ਬਾਅਦ ਸ਼ੁਭਦੀਪ ਦਿਖਾਈ ਦਿੰਦਾ ਹੈ। ਉਹ ਆਪਣੇ ਮਾਪਿਆਂ ਦੀ ਗੋਦ ਵਿੱਚ ਬੈਠਾ ਹੈ।
ਦੇਖੋਂ ਵੀਡੀਓ:-
View this post on Instagram
ਸ਼ੁਭਦੀਪ ਦਾ ਚਿਹਰਾ ਸਾਹਮਣੇ ਆਉਣ ਤੋਂ ਬਾਅਦ ਉਤਸ਼ਾਹਿਤ ਪ੍ਰਸ਼ੰਸਕ ਸ਼ਾਂਤ ਨਹੀਂ ਰਹਿ ਸਕੇ। ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਤਸਵੀਰ ਅਤੇ ਵੀਡੀਓ ਨੂੰ 13 ਘੰਟਿਆਂ ਦੇ ਦਰਮਿਆਨ 26 ਲੱਖ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਦੇ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਲੜਕੇ ਨੂੰ ਜਨਮ ਦਿੱਤਾ ਅਤੇ ਉਹ ਆਈਵੀਐਫ ਰੂਟ ਰਾਹੀਂ ਗਰਭਵਤੀ ਹੋਏ ਸਨ। ਸਿੱਧੂ ਮੂਸੇਵਾਲਾ ਨੂੰ 29 ਮਈ, 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਉਨ੍ਹਾਂ ਦੇ ਪਿੰਡ ਵਿੱਚ ਛੇ ਹਮਲਾਵਰਾਂ ਦੁਆਰਾ ਬੇਰਹਿਮੀ ਨਾਲ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।