ਜੋਗਿੰਦਰ ਸਿੰਘ ਮਾਨ
ਮਾਨਸਾ, 7 ਜੂਨ
ਮਾਨਸਾ ਬਾਰ ਐਸੋਸੀਏਸ਼ਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਕੇਸ ਨੂੰ ਨਹੀਂ ਲੜਨਗੇ। ਵਕੀਲਾਂ ਨੇ ਇਕੱਠੇ ਹੋਕੇ ਇਹ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਤੋਂ ਕੇਸ ਲੜਨ ਦਾ ਕੋਈ ਪੈਸਾ ਨਹੀਂ ਲਿਆ ਜਾਵੇਗਾ। ਇਸ ਸਬੰਧੀ ਬਾਰ ਐਸੋਸੀਏਸ਼ਨ ਵਲੋਂ ਬਕਾਇਦਾ ਮਤਾ ਪਾਸ ਕੀਤਾ ਗਿਆ ਹੈ।