ਪੱਤਰ ਪ੍ਰੇਰਕ
ਮਾਨਸਾ, 24 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਬਰਖ਼ਾਸਤ ਕਰਨ ਮਗਰੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਵਿਅੰਗ ਕੱਸਦਿਆਂ ਸੋਸ਼ਲ ਮੀਡੀਆ ’ਤੇ ਪੋਸਟ ਪਾਈ ਹੈ। ਉਸ ਨੇ ਲਿਖਿਆ ਕਿ ‘ਬਾਬਾ ਕਹਿੰਦਾ ਸੀ, ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ, ਜਿਹੜੇ ਦੂਜਿਆਂ ਨੂੰ ਮਾਰਦੇ।’ ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਨੇ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਪਾਇਆ ਹੈ, ਜਿਸ ਵਿੱਚ ਵਿਧਾਨ ਸਭਾ ਚੋਣ ਦੇ ਨਤੀਜੇ ਤੋਂ ਬਾਅਦ ਡਾ. ਸਿੰਗਲਾ ਤੇ ਉਨ੍ਹਾਂ ਦੇ ਸਮਰਥਕ ਜਿੱਤ ਦੇ ਜ਼ਸਨ ਮਨਾ ਰਹੇ ਹਨ। ਇਸ ਦੇ ਪਿੱਛੇ ਸਿੱਧੂ ਮੂਸੇਵਾਲਾ ਨੇ ਆਪਣਾ ਨਵਾਂ ‘ਗੀਤ ਹੁਣ ਮੈਨੂੰ ਦੱਸੋ ਲੋਕੋ ਗੱਦਾਰ ਕੌਣ, ਜਿੱਤ ਗਿਆ-ਹਾਰ ਗਿਆ ਕੌਣ’ ਲਾਇਆ ਹੈ।