ਜੋਗਿੰਦਰ ਸਿੰਘ ਮਾਨ
ਮਾਨਸਾ, 2 ਜੂਨ
ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੀ ਮੰਗ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ। ਇਸ ਤੋਂ ਪਹਿਲਾਂ ਅੱਜ ਪਿੰਡ ਮੂਸਾ ਵਿਖੇ ਕੇਂਦਰੀ ਗਜੇਂਦਰ ਸਿੰਘ ਸ਼ੇਖਾਵਤ ਪਰਿਵਾਰ ਨਾਲ਼ ਦੁੱਖ ਸਾਂਝਾ ਕਰਨ ਲਈ ਆਏ। ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ, ਸੁਨੀਲ ਜਾਖੜ, ਅਰਵਿੰਦ ਖੰਨਾ ਮੌਜੂਦ ਸਨ। ਉਨ੍ਹਾਂ ਪਰਿਵਾਰ ਨੂੰ ਭਾਣਾ ਮੰਨਣ ਦਾ ਹੌਸਲਾ ਦਿੰਦੇ ਹੋਏ ਕਿਹਾ ਕਿ ਉਹ ਇਸ ਕਤਲ ਕਾਂਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਪਰਿਵਾਰਕ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰੀ ਕਰਾਉਣ ਨੂੰ ਗੰਭੀਰਤਾ ਨਾਲ ਲੈਣਗੇ।